ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ

Thursday, Feb 22, 2024 - 01:46 AM (IST)

ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ

ਕਪੂਰਥਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ 22 ਫਰਵਰੀ ਨੂੰ ਸਬ-ਡਵੀਜ਼ਨ ਕਪੂਰਥਲਾ ਅਤੇ 23 ਫਰਵਰੀ ਨੂੰ ਸਬ ਡਵੀਜ਼ਨ ਫਗਵਾੜਾ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। 

ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਇਸ ਸੰਬੰਧੀ ਜਾਰੀ ਹੁਕਮਾਂ ਅਨੁਸਾਰ ਕਪੂਰਥਲਾ ਅਤੇ ਫਗਵਾੜਾ ਸਬ-ਡਵੀਜ਼ਨਾਂ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਕ੍ਰਮਵਾਰ 22 ਅਤੇ 23 ਫਰਵਰੀ ਨੂੰ ਛੁੱਟੀ ਰਹੇਗੀ। ਹੁਕਮਾਂ ਵਿਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਤਾਰੀਖਾਂ ‘ਤੇ ਨਿਰਧਾਰਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ। 

ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਸ਼ੋਭਾ ਯਾਤਰਾ ਦੇ ਰੂਟ ‘ਤੇ 22 ਅਤੇ 23 ਫਰਵਰੀ ਨੂੰ ਮੀਟ/ਮੱਛੀ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਵੀ ਹੁਕਮ ਜਾਰੀ ਕੀਤੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News