ਮਾਡਲ ਟਾਊਨ ਵਿਖੇ ਘਰ ’ਚ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਸੁਆਹ

07/23/2021 4:35:43 PM

ਜਲੰਧਰ (ਮਿ੍ਰਦੁਲ)— ਮਾਡਲ ਟਾਊਨ ਵਿਖੇ ਉਸ ਸਮੇਂ ਹਲਚਲ ਮਚ ਗਈ ਜਦੋਂ ਇਥੇ ਇਕ ਘਰ ਨੂੰ ਅਚਾਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਮਾਡਲ ਟਾਊਨ ਦੇ ਮਕਾਨ ਨੰਬਰ 396 ਐੱਲ ’ਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਸੂਚਨਾ ਪਾ ਕੇ ਫਾਇਰ ਬਿ੍ਰਗੇਡ ਦੀਆਂ 2 ਗੱਡੀਆਂ ਪਹੁੰਚੀਆਂ, ਜਿਸ ਵੱਲੋਂ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ।  


ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਜਿਸ ਸਮੇਂ ਘਰ ’ਚ ਅੱਗ ਲੱਗੀ, ਉਸ ਸਮੇਂ ਕੋਈ ਘਰ ’ਚ ਨਹੀਂ ਸੀ। ਅੱਗ ਲੱਗਣ ਨਾਲ ਘਰ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਗਨੀਮਤ ਇਹ ਰਹੀ ਕਿ ਅੱਗ ਲੱਗਣ ਨਾਲ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਵੀ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। 

ਇਹ ਵੀ ਪੜ੍ਹੋ: ਸਚਿਨ ਜੈਨ ਦੇ ਕਤਲ ਮਾਮਲੇ 'ਚ ਸਾਹਮਣੇ ਆਇਆ ਛੋਟਾ ਭਰਾ, ਹਸਪਤਾਲਾਂ ਦੀਆਂ ਪਰਤਾਂ ਖੋਲ੍ਹਦਿਆਂ ਬਿਆਨ ਕੀਤਾ ਦਰਦ

shivani attri

This news is Content Editor shivani attri