ਘਰ ''ਤੇ ਫਾਇਰਿੰਗ ਕਰਨ ਦੇ ਮਾਮਲੇ ''ਚ ਗ੍ਰਿਫਤਾਰ ਮੁਲਜ਼ਮਾਂ ਦੀ ਨਿਸ਼ਾਨਦੇਹੀ ''ਤੇ ਪਿਸਤੌਲ ਬਰਾਮਦ

01/29/2020 2:36:39 PM

ਕਪੂਰਥਲਾ (ਭੂਸ਼ਣ)— ਬੀਤੇ ਸਾਲ 23 ਅਪ੍ਰੈਲ 2019 ਦੀ ਰਾਤ ਨਜ਼ਦੀਕੀ ਪਿੰਡ ਮਾਧੋਝੰਡਾ 'ਚ ਇਕ ਘਰ 'ਤੇ ਫਾਇਰਿੰਗ ਕਰਨ ਦੇ ਮਾਮਲੇ 'ਚ ਫੜੇ ਗਏ 2 ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਇਕ ਨਾਜਾਇਜ਼ ਪਿਸਤੌਲ ਬਰਾਮਦ ਕੀਤੀ ਹੈ। ਉਥੇ ਹੀ ਮਾਮਲੇ ਵਿਚ ਨਾਮਜ਼ਦ ਮੁੱਖ ਮੁਲਜ਼ਮ ਲਵਪ੍ਰੀਤ ਸਿੰਘ ਉਰਫ ਲਵ ਨੇ ਲੋਹੀਆਂ ਖੇਤਰ 'ਚ ਇਕ ਵਿਅਕਤੀ 'ਤੇ ਫਾਇਰਿੰਗ ਕਰਨ ਦਾ ਖੁਲਾਸਾ ਕੀਤਾ ਹੈ। ਮੁਲਜ਼ਮਾਂ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਬਾਅਦ ਸਦਰ ਪੁਲਸ ਨੇ ਇਸ ਮਾਮਲੇ ਵਿਚ 10 ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਜਿਨ੍ਹਾਂ ਦੀ ਭਾਲ ਵਿਚ ਛਾਪੇਮਾਰੀ ਦਾ ਦੌਰ ਜਾਰੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ 23 ਅਪ੍ਰੈਲ 2019 ਨੂੰ ਜਗਦੀਸ਼ ਸਿੰਘ ਵਾਸੀ ਮਾਧੋਝੰਡਾ 'ਤੇ 15-16 ਮੁਲਜ਼ਮਾਂ ਨੇ ਫਾਇਰਿੰਗ ਕੀਤੀ ਸੀ ਅਤੇ ਉਸ ਦੇ ਘਰ 'ਤੇ ਇੱਟਾਂ ਚਲਾਈਆਂ ਸੀ, ਜਿਸ ਨੂੰ ਲੈ ਕੇ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ ਦੇ ਨਾਲ ਨਾਲ 10-12 ਹੋਰ ਅਣਪਛਾਤੇ ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਸੀ। ਇਸ ਨੂੰ ਲੈ ਕੇ ਪੁਲਸ ਵੱਲੋਂ ਛਾਪੇਮਾਰੀ ਦਾ ਦੌਰ ਜਾਰੀ ਸੀ ਪਰ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਪਾਈ ਸੀ। ਸੋਮਵਾਰ ਨੂੰ ਸਦਰ ਪੁਲਸ ਨੇ ਐੱਸ. ਐੱਚ. ਓ. ਸਦਰ ਇੰਸਪੈਕਟਰ ਗੁਰਦਿਆਲ ਸਿੰਘ ਦੀ ਨਿਗਰਾਨੀ ਵਿਚ ਛਾਪੇਮਾਰੀ ਕਰਕੇ ਮੁਲਜ਼ਮ ਲਵਪ੍ਰੀਤ ਸਿੰਘ ਉਰਫ ਲਵ ਅਤੇ ਹੀਰਾ ਸਿੰਘ ਉਰਫ ਹੈਪੀ ਨੂੰ ਗ੍ਰਿਫਤਾਰ ਕਰ ਲਿਆ।

ਮੁਲਜ਼ਮ ਲਵਪ੍ਰੀਤ ਸਿੰਘ ਨੇ ਮੰਗਲਵਾਰ ਨੂੰ ਪੁੱਛਗਿਛ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਕੀਤੇ। ਇਸ ਦੌਰਾਨ ਪੁਲਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਵਾਰਦਾਤ ਦੌਰਾਨ ਇਸਤੇਮਾਲ ਵਿਚ ਲਿਆਂਦਾ ਨਾਜਾਇਜ਼ ਪਿਸਤੌਲ ਬਰਾਮਦ ਕਰ ਲਿਆ। ਉਥੇ ਹੀ ਪੁੱਛਗਿਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ ਲੋਹੀਆਂ ਵਿਚ ਵੀ ਇਕ ਵਿਅਕਤੀ 'ਤੇ ਫਾਇਰਿੰਗ ਕੀਤੀ ਸੀ ਇਸ ਨੂੰ ਲੈ ਕੇ ਲੋਹੀਆਂ ਥਾਣਾ 'ਚ ਮਾਮਲਾ ਦਰਜ ਹੈ। ਲਵਪ੍ਰੀਤ ਸਿੰਘ ਨੇ ਇਹ ਵੀ ਖੁਲਾਸਾ ਕੀਤਾ ਕਿ ਇਸ ਮਾਮਲੇ ਵਿਚ ਸ਼ਰਨਜੀਤ ਸਿੰਘ ਪੁੱਤਰ ਚਰਨਾ, ਸੁਨਾਰ ਉਰਫ ਕੰਮਾ, ਸੁਖਾ ਪੁੱਤਰ ਲੁਭਾਇਆ, ਗੋਰੀ ਪੁੱਤਰ ਪ੍ਰੇਮਪਾਲ, ਬਲਜੀਤ ਸਿੰਘ ਪੁੱਤਰ ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਬਲਵਿੰਦਰ ਸਿੰਘ, ਹੀਰਾ ਸਿੰਘ ਪੁੱਤਰ ਦੇਸਰਾਜ ਅਤੇ ਪਵਨਦੀਪ ਸਿੰਘ ਉਰਫ ਪਹਿਲਵਾਨ ਪੁੱਤਰ ਗੁਰਮੇਜ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।


shivani attri

Content Editor

Related News