ਛੁੱਟੀਆਂ ''ਚ ਘੁੰਮਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ

06/12/2019 12:29:47 PM

ਜਲੰਧਰ (ਕਮਲੇਸ਼)— ਜਲੰਧਰ ਵਰਗੇ ਮਹਾਨਗਰ 'ਚ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਰੋਜ਼ਾਨਾ ਕੋਈ ਨਾ ਕੋਈ ਚੋਰੀ ਦੀ ਵਾਰਦਾਤ ਜਲੰਧਰ 'ਚੋਂ ਦੇਖਣ ਨੂੰ ਮਿਲਦੀ ਹੈ। ਤਾਜ਼ਾ ਮਾਮਲਾ ਬਾਵਾ ਖੇਲ ਦੇ ਅਧੀਨ ਆਉਂਦੇ ਗਰੀਨ ਅਵੈਨਿਊ ਦਾ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰ ਛੁੱਟੀਆਂ ਮਨਾਉਣ ਲਈ ਘੁੰਮਣ ਗਿਆ ਹੋਇਆ ਸੀ। 

ਘਰ ਦੇ ਮਾਲਕ ਤਰੁਣ ਨੇ ਦੱਸਿਆ ਕਿ ਉਹ ਬੱਚਿਆਂ ਦੀਆਂ ਛੁੱਟੀਆਂ ਦੇ ਚਲਦਿਆਂ ਘੁੰਮਣ ਗਏ ਹੋਏ ਸਨ। ਅੱਜ ਸਵੇਰੇ ਜਦੋਂ ਉਹ ਘਰ ਪਹੁੰਚੇ ਤਾਂ ਦੇਖਿਆ ਕਿ ਘਰ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ। ਜਾਂਚ ਕਰਨ 'ਤੇ ਪਤਾ ਲੱਗਾ ਕਿ ਚੋਰ 25 ਹਜ਼ਾਰ ਦੀ ਨਕਦੀ ਸਮੇਤ 2.5 ਲੱਖ ਰੁਪਏ ਦੀ ਜਿਊਲਰੀ ਵੀ ਲੈ ਗਏ ਹਨ। ਮੌਕੇ 'ਤੇ ਥਾਣਾ ਸਬੰਧਤ ਪੁਲਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਮੌਕੇ 'ਤੇ ਪਹੁੰਚ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


shivani attri

Content Editor

Related News