ਰਿਆਜ਼ਪੁਰਾ ''ਚ ਹੋਈ ਲੱਖਾਂ ਦੀ ਚੋਰੀ ਦੇ ਮਾਮਲੇ ''ਚ ਪੁਲਸ ਨੇ ਦਰਜ ਕੀਤਾ ਮਾਮਲਾ

Tuesday, Feb 11, 2020 - 06:13 PM (IST)

ਰਿਆਜ਼ਪੁਰਾ ''ਚ ਹੋਈ ਲੱਖਾਂ ਦੀ ਚੋਰੀ ਦੇ ਮਾਮਲੇ ''ਚ ਪੁਲਸ ਨੇ ਦਰਜ ਕੀਤਾ ਮਾਮਲਾ

ਜਲੰਧਰ (ਸੁਧੀਰ)— ਸੈਂਟਰਲ ਟਾਊਨ ਇਲਾਕੇ ਵਿਚ ਪੈਂਦੇ ਰਿਆਜ਼ਪੁਰਾ ਇਲਾਕੇ ਦੇ ਇਕ ਘਰ 'ਚ ਹੋਈ ਲੱਖਾਂ ਰੁਪਏ ਦੀ ਚੋਰੀ ਦੇ ਮਾਮਲੇ 'ਚ ਪੁਲਸ ਨੇ ਆਖਿਰਕਾਰ ਬੀਤੇ ਦਿਨ ਮਾਮਲਾ ਦਰਜ ਕਰ ਲਿਆ ਹੈ। ਵਾਰਦਾਤ ਪਿੱਛੇ ਕਿਸੇ ਭੇਤੀ ਦਾ ਹੱਥ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਉਥੇ ਹੀ ਪੁਲਸ ਮੁਹੱਲੇ 'ਚ ਆਂਢ-ਗੁਆਂਢ ਦੇ ਕਈ ਲੋਕਾਂ 'ਤੇ ਵੀ ਨਜ਼ਰ ਰੱਖ ਰਹੀ ਹੈ।

ਜ਼ਿਕਰਯੋਗ ਹੈ ਕਿ ਪ੍ਰਾਈਵੇਟ ਕੰਪਨੀ 'ਚ ਨੌਕਰੀ ਕਰਨ ਵਾਲਾ ਸ਼ਰਵਣ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਬੀਤੇ ਿਦਨੀਂ ਬਾਹਰ ਗਏ ਸਨ। ਕਰੀਬ ਪੌਣੇ ਘੰਟੇ ਬਾਅਦ ਜਦੋਂ ਵਾਪਸ ਪਰਤੇ ਤਾਂ ਦੇਖਿਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਪੀੜਤ ਪੱਖ ਮੁਤਾਬਕ ਚੋਰ ਉਨ੍ਹਾਂ ਦੇ ਘਰ 'ਚੋਂ 15 ਤੋਲੇ ਸੋਨੇ-ਚਾਂਦੀ ਦੇ ਗਹਿਣੇ ਅਤੇ ਲਗਭਗ 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰ. 3 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਉਥੇ ਹੀ ਪੁਲਸ ਨੇ ਮੁਹੱਲੇ ਵਿਚ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News