ਚੋਰਾਂ ਨੇ ਵਪਾਰੀ ਦੇ ਘਰ 'ਚੋਂ ਚੋਰੀ ਕਰਕੇ ਨਕਦੀ ਸਣੇ ਲੁੱਟੇ ਗਹਿਣੇ

01/30/2023 6:13:22 PM

ਜਲੰਧਰ (ਵਰੁਣ)-  ਜਲੰਧਰ ਵਿਚ ਦਿਨ-ਬ-ਦਿਨ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਆਏ ਦਿਨ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ 'ਤੇ ਸ਼ਿਕੰਜਾ ਕੱਸਣਾ ਪੁਲਸ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਤਾਜ ਰੈਸਟੋਰੈਂਟ ਨੇੜੇ ਨਿਊ ਈਸ਼ਾਪੁਰੀ 'ਚ ਵਿਚ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਐਗਰੋ ਸਵੀਟਸ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਦੇ ਘਰੋਂ ਚੋਰ ਨਕਦੀ ਅਤੇ ਗਹਿਣੇ ਲੈ ਕੇ ਫ਼ਰਾਰ ਹੋ ਗਏ।    

ਇਹ ਵੀ ਪੜ੍ਹੋ : ਹੱਸਦਾ-ਖੇਡਦਾ ਉਜੜਿਆ ਪਰਿਵਾਰ, ਬਲਾਚੌਰ ਵਿਖੇ ਮਾਪਿਆਂ ਦੇ 4 ਸਾਲਾ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ

ਜਾਣਕਾਰੀ ਮੁਤਾਬਕ ਕਾਰੋਬਾਰੀ ਵਿਕਾਸ ਠਕੁਰਾਲ ਆਪਣੇ ਪਰਿਵਾਰ ਨਾਲ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਦਿੱਲੀ ਗਏ ਹੋਏ ਸਨ। 29 ਜਨਵਰੀ ਦੀ ਦੇਰ ਰਾਤ ਜਦੋਂ ਉਹ ਘਰ ਪਰਤੇ ਤਾਂ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ। ਚੋਰ ਘਰ ਦੇ ਪਿਛਲੇ ਪਾਸੇ ਤੋਂ ਪੌੜੀ ਲਗਾ ਕੇ 15 ਫੁੱਟ ਦੀ ਕੰਧ ਰਾਹੀਂ ਘਰ ਅੰਦਰ ਦਾਖ਼ਲ ਹੋਏ ਸਨ। ਕਾਰੋਬਾਰੀ ਵਿਕਾਸ ਠਕੁਰਾਲ ਨੇ ਦੱਸਿਆ ਕਿ ਉਨ੍ਹਾਂ ਦਾ ਕਰੀਬ 15 ਤੋਂ 16 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਚੋਰਾਂ ਨੇ ਘਰ 'ਚੋਂ ਲੈਪਟਾਪ ਅਤੇ ਹੋਰ ਕੀਮਤੀ ਸਮਾਨ ਵੀ ਚੋਰੀ ਕਰ ਲਿਆ ਹੈ। ਥਾਣਾ 7 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਵੀ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਸੀ।

ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News