ਸਰਾਭਾ ਨਗਰ ’ਚ ਦੇਰ ਰਾਤ ਘਰ ਦੀ ਕੰਧ ਟੱਪ ਕੇ ਦਾਖ਼ਲ ਹੋਏ ਚੋਰ, ਨਕਦੀ ਤੇ ਹੋਰ ਸਾਮਾਨ ਕੀਤਾ ਚੋਰੀ

05/08/2023 2:48:18 PM

ਜਲੰਧਰ (ਵਰੁਣ)- ਸਰਾਭਾ ਨਗਰ ’ਚ ਦੇਰ ਰਾਤ ਚੋਰਾਂ ਨੇ ਕਰਿਆਨਾ ਸਟੋਰ ਦੇ ਮਾਲਕ ਦੇ ਘਰ ’ਚ ਦਾਖ਼ਲ ਹੋ ਕੇ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ। ਵਾਰਦਾਤ ਨੂੰ ਅੰਜਾਮ ਦੇਣ ਆਏ ਦੋ ਚੋਰ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਏ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਪੀੜਤ ਪਰਿਵਾਰ ਨੇ ਥਾਣਾ ਨੰ. 8 ਦੀ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਏ. ਐੱਸ. ਆਈ. ਕਿਸ਼ੋਰ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਦਿੰਦਿਆਂ ਵਿਨੋਦ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਸਰਾਭਾ ਨਗਰ ਨੇ ਦੱਸਿਆ ਕਿ ਬੀਤੀ ਰਾਤ ਲਗਭਗ 2 ਵੱਜ ਕੇ 09 ਮਿੰਟ ’ਤੇ 2 ਚੋਰ ਕੰਧ ਟੱਪ ਕੇ ਉਸ ਦੇ ਘਰ ਅੰਦਰ ਦਾਖਲ ਹੋਏ, ਜਿਨ੍ਹਾਂ ਨੇ ਉਸ ਦੇ ਕਮਰੇ ’ਚ ਦਾਖ਼ਲ ਹੋ ਕੇ 30 ਹਜ਼ਾਰ ਰੁਪਏ ਦੀ ਨਕਦੀ, ਲੈਪਟਾਪ ਅਤੇ ਮੋਬਾਇਲ ਬੜੀ ਆਸਾਨੀ ਨਾਲ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਚੋਰਾਂ ਨੇ ਮੋਢਿਆਂ ’ਤੇ ਬੈਗ ਵੀ ਲਟਕਾਇਆ ਹੋਇਆ ਸੀ। ਮੌਕੇ ’ਤੇ ਪਹੁੰਚੀ ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਚੋਰਾਂ ਨੇ ਆਪਣੇ ਮੂੰਹ ਵੀ ਢਕੇ ਹੋਏ ਸਨ, ਜਿਸ ਕਾਰਨ ਫਿਲਹਾਲ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ।

ਇਹ ਵੀ ਪੜ੍ਹੋ : ਗੜ੍ਹਸ਼ੰਕਰ ਵਿਖੇ CM ਮਾਨ ਨੇ ਰੱਖਿਆ ਚਿੱਟੀ ਵੇਈਂ ਪ੍ਰਾਜੈਕਟ ਦਾ ਨੀਂਹ ਪੱਥਰ, ਪਾਣੀਆਂ ਨੂੰ ਲੈ ਕੇ ਆਖੀ ਇਹ ਗੱਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


shivani attri

Content Editor

Related News