ਘਰ ’ਚ ਚੋਰਾਂ ਦੀ ਸੰਨ੍ਹ: ਧੀ ਦੇ ਵਿਆਹ ਲਈ ਖ਼ਰੀਦੇ ਗਹਿਣੇ, ਵਿਦੇਸ਼ੀ ਤੇ ਦੇਸੀ ਕਰੰਸੀ ਲੈ ਗਏ ਚੋਰ
Sunday, Sep 24, 2023 - 05:15 PM (IST)

ਜਲੰਧਰ (ਸੁਨੀਲ)–ਥਾਣਾ ਮਕਸੂਦਾਂ ਅਧੀਨ ਮੰਡ ਚੌਂਕੀ ਦੇ ਇਲਾਕੇ ਵਿਚ ਪੈਂਦੇ ਪਿੰਡ ਮੰਡ ਦੇ ਇਕ ਘਰ ਵਿਚ ਸੰਨ੍ਹ ਲਾ ਕੇ ਚੋਰ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਲੈ ਗਏ। ਇਸ ਸਬੰਧੀ ਮੰਡ ਚੌਂਕੀ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ ’ਤੇ ਚੌਂਕੀ ਇੰਚਾਰਜ ਸਰਬਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਜਾਣਕਾਰੀ ਦਿੰਦਿਆਂ ਪੰਡਿਤ ਮੱਖਣ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਉੱਠੇ ਤਾਂ ਸੰਨ੍ਹ ਲੱਗੀ ਵੇਖ ਕੇ ਹੱਕਾ-ਬੱਕਾ ਰਹਿ ਗਏ। ਕਮਰੇ ਦੇ ਅੰਦਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਚੋਰ ਅਲਮਾਰੀ ਦੇ ਤਾਲੇ ਤੋੜ ਕੇ ਧੀ ਦੇ ਵਿਆਹ ਲਈ ਖ਼ਰੀਦੇ ਗਹਿਣੇ, ਸੋਨੇ ਦੀ ਚੇਨ, ਚਾਂਦੀ ਦੀਆਂ ਪਾਈਲਾਂ, ਕੱਪੜੇ, 4 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ, ਦੁਬਈ ਦੇ 2500 ਦਰਾਮ, ਦੁਬਈ ਦਾ ਵੀਜ਼ਾ ਅਤੇ ਉਸਦੀ ਆਈ. ਡੀ. ਆਦਿ ਚੋਰੀ ਕਰਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਨਵਜੋਤ ਸਿੰਘ ਸਿੱਧੂ ਨੇ ਘੇਰੀ ਪੰਜਾਬ ਸਰਕਾਰ, ਕਿਹਾ-ਗੰਭੀਰ ਕਰਜ਼ਾ ਸੰਕਟ 'ਚ ਘਿਰਿਆ ਸੂਬਾ
ਖ਼ਰਾਬ ਪਏ ਬਿਜਲੀ ਦੇ ਟਰਾਂਸਫਾਰਮਰ ’ਚੋਂ ਤਾਂਬੇ ਦੀਆਂ ਤਾਰਾਂ ਲੈ ਉੱਡੇ ਚੋਰ
ਪਿੰਡ ਬਸਤੀ ਇਬਰਾਹਿਮ ਖਾਨ ਦੇ ਨਿਵਾਸੀਆਂ ਨੇ ਦੱਸਿਆ ਕਿ ਜ਼ਮੀਨ ’ਤੇ ਖਰਾਬ ਪਏ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਚੋਰ ਬੀਤੀ ਦੇਰ ਰਾਤ ਤਾਂਬੇ ਦੀਆਂ ਤਾਰਾਂ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਸਬੰਧ ਵਿਚ ਚੌਕੀ ਇੰਚਾਰਜ ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਪਿੰਡ ਵਿਚ ਹੋਈ ਚੋਰੀ ਸਬੰਧੀ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਅਤੇ ਉਨ੍ਹਾਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚੈੱਕ ਕੀਤਾ ਜਾ ਰਿਹਾ ਹੈ ਅਤੇ ਚੋਰਾਂ ਨੂੰ ਜਲਦ ਚੋਰੀ ਕੀਤੇ ਸਾਮਾਨ ਸਮੇਤ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰਹੀ ਗੱਲ ਬਸਤੀ ਇਬਰਾਹਿਮ ਖਾਨ ਵਿਚੋਂ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਚੋਰਾਂ ਵੱਲੋਂ ਤਾਂਬੇ ਦੀਆਂ ਤਾਰਾਂ ਚੋਰੀ ਕਰਨ ਦੀ, ਤਾਂ ਇਸ ਸਬੰਧੀ ਉਨ੍ਹਾਂ ਨੂੰ ਅਜੇ ਤਕ ਕੋਈ ਸ਼ਿਕਾਇਤ ਨਹੀਂ ਮਿਲੀ ਅਤੇ ਉਹ ਆਪਣੇ ਪੱਧਰ ’ਤੇ ਇਸ ਮਾਮਲੇ ਦੀ ਵੀ ਜਾਂਚ ਕਰਵਾਉਣਗੇ।
ਇਹ ਵੀ ਪੜ੍ਹੋ- ਦੋਸਤੀ ਕਰਕੇ ਬਣਾਏ ਸਰੀਰਕ ਸੰਬੰਧ, ਫਿਰ ਵਿਦੇਸ਼ ਜਾ ਕੇ ਅਸ਼ਲੀਲ ਵੀਡੀਓ ਵਾਇਰਲ ਕਰ ਕੀਤਾ ਇਹ ਕਾਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ