ਘਰ ''ਚ ਦਾਖ਼ਲ ਹੋ ਕੇ ਚੋਰਾਂ ਨੇ ਸੋਨੇ ਦੇ ਗਹਿਣੇ, ਨਕਦੀ ਤੇ ਹੋਰ ਸਾਮਾਨ ਕੀਤਾ ਚੋਰੀ
Friday, Sep 12, 2025 - 03:11 PM (IST)

ਨਕੋਦਰ (ਪਾਲੀ)- ਥਾਣਾ ਸਦਰ ਆਧੀਨ ਆਉਂਦੇ ਪਿੰਡ ਸ਼ੰਕਰ ਵਿਖੇ ਅਣਪਛਾਤੇ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾ ਸੋਨੇ ਦੇ ਗਹਿਣੇ, ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਏ ਤੇ ਫਰਾਰ ਹੋ ਗਏ। ਜਦੋਂ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤਾਂ ਘਰ ਦੇ ਸਾਰੇ ਲੋਕ ਅੰਦਰ ਸੁੱਤੇ ਪਏ ਸਨ। ਚੋਰ ਖਿੜਕੀ ਤੋੜ ਕੇ ਅੰਦਰ ਦਾਖਲ ਹੋਏ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ
ਪੀੜਤ ਅਵਤਾਰ ਸਿੰਘ ਪੁੱਤਰ ਬਖਸ਼ੀ ਸਿੰਘ ਵਾਸੀ ਸ਼ੰਕਰ ਪਿੰਡ ਨੇ ਦੱਸਿਆ ਕਿ ਬੀਤੀ ਰਾਤ ਸਾਰਾ ਪਰਿਵਾਰ ਰੋਟੀ ਖਾ ਕੇ ਸੌਂ ਗਿਆ। ਸਵੇਰੇ ਉੱਠੇ ਤਾਂ ਵੇਖਿਆ ਕਿ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਕਮਰੇ ਵਿਚ ਸਾਰਾ ਸਾਮਾਨ ਖਿੱਲਰਿਆ ਪਿਆ ਸੀ ਅਤੇ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ। ਚੋਰ ਖਿੜਕੀ ’ਤੇ ਲੱਗੇ ਲੋਹੇ ਦੇ ਸਰੀਏ ਕੱਟ ਕੇ ਘਰ ਵਿਚ ਦਾਖਲ ਹੋਏ।ਅਲਮਾਰੀ ਵਿਚੋਂ ਸੋਨੇ ਦੇ ਗਹਿਣੇ, ਨਕਦੀ ਚੋਰੀ ਕਰ ਲੈ ਗਏ।
ਅਵਤਾਰ ਸਿੰਘ ਨੇ ਅੱਗੇ ਦੱਸਿਆ ਕਿ ਸੋਨੇ ਦੇ ਗਹਿਣੇ ਅਤੇ ਨਕਦੀ ਉਹ ਉਸ ਦੀ ਧੀ ਦੀ ਸਨ, ਜੋ ਵਿਆਹੀ ਹੋਈ ਹੈ। ਉਧਰ ਇਸ ਸਬੰਧੀ ਸ਼ੰਕਰ ਚੌਕੀ ਇੰਚਾਰਜ ਜਗਤਾਰ ਸਿੰਘ ਸੂਚਨਾ ਮਿਲਦੇ ਤੁਰੰਤ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।ਉਨ੍ਹਾਂ ਕਿਹਾ ਕਿ ਘਰ ਦੇ ਨਜ਼ਦੀਕ ਤੇ ਰਸਤੇ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬੀਓ ਰਹੋ ਸਾਵਧਾਨ! ਖ਼ਤਰਾ ਅਜੇ ਟਲਿਆ ਨਹੀਂ, ਡੈਮ ਤੋਂ ਛੱਡਿਆ ਜਾ ਰਿਹਾ ਲਗਾਤਾਰ ਪਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e