ਘਰ ’ਚੋਂ ਸੋਨੇ ਦੀਆਂ ਮੁੰਦਰੀਆਂ, ਅਮਰੀਕੀ ਡਾਲਰ ਤੇ ਮੋਬਾਇਲ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Monday, Jul 29, 2024 - 02:15 PM (IST)

ਘਰ ’ਚੋਂ ਸੋਨੇ ਦੀਆਂ ਮੁੰਦਰੀਆਂ, ਅਮਰੀਕੀ ਡਾਲਰ ਤੇ ਮੋਬਾਇਲ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਕਪੂਰਥਲਾ (ਮਹਾਜਨ)-ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਸੰਤਪੁਰਾ ਸਥਿਤ ਗੁਰਦੁਆਰਾ ਬਾਬਾ ਠਾਕਰ ਸਿੰਘ ਨੇੜੇ ਇਕ ਘਰ ’ਚੋਂ ਸੋਨੇ ਦੀਆਂ ਦੋ ਮੁੰਦਰੀਆਂ, 580 ਅਮਰੀਕੀ ਡਾਲਰ ਅਤੇ ਇਕ ਮੋਬਾਇਲ ਫੋਨ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਪੁਲਸ ਨੇ ਚੋਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਅਣਪਛਾਤੇ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਸੀ. ਸੀ. ਟੀ. ਵੀ. ਦੀਆਂ ਤਾਰਾਂ ਵੀ ਕੱਟ ਦਿੱਤੀਆਂ ਸਨ।

ਸ਼ਿਕਾਇਤਕਰਤਾ ਵਰਿਆਮ ਸਿੰਘ ਵਾਸੀ ਸੰਤਪੁਰਾ ਗਲੀ ਨੰਬਰ 4 ਦਸਮੇਸ਼ ਕਾਲੋਨੀ ਨੇ ਪੁਲਸ ਨੂੰ ਦੱਸਿਆ ਕਿ ਉਹ ਫੈਮਲੀ ਪੈਨਸ਼ਨ ਲੈਂਦਾ ਹੈ। ਉਸ ਦੇ ਤਿੰਨ ਬੱਚੇ ਹਨ। ਇਕ ਪੁੱਤਰ ਅਤੇ ਧੀ ਵਿਦੇਸ਼ ਵਿੱਚ ਰਹਿੰਦੇ ਹਨ। ਸਭ ਤੋਂ ਛੋਟੀ ਬੇਟੀ ਦਾ ਵਿਆਹ ਮੱਧ ਪ੍ਰਦੇਸ਼ ’ਚ ਹੋਇਆ ਹੈ। 13 ਜੁਲਾਈ ਨੂੰ ਦੁਪਹਿਰ 1:30 ਵਜੇ ਉਹ ਆਪਣੇ ਵੱਡੇ ਭਰਾ ਨੂੰ ਮਿਲਣ ਲਈ ਮਾਡਲ ਟਾਊਨ ਗਿਆ ਸੀ। ਸ਼ਾਮ 6 ਵਜੇ ਜਦੋਂ ਉਹ ਘਰ ਪਰਤਿਆ ਤਾਂ ਮੇਨ ਗੇਟ ਖੋਲ੍ਹ ਕੇ ਲਾਬੀ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। ਸਟੋਰ ’ਚ ਪਈਆਂ ਲੋਹੇ ਦੀਆਂ ਅਲਮਾਰੀਆਂ ਦੇ ਤਾਲੇ ਟੁੱਟ ਗਏ।

ਇਹ ਵੀ ਪੜ੍ਹੋ- ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ, ਕੇਸਰੀ ਰੰਗ ਨੂੰ ਬਦਲਣ ਦੇ ਹੁਕਮ

ਉਨ੍ਹਾਂ ਅਲਮਾਰੀ ’ਚੋਂ ਸੋਨੇ ਦੀਆਂ ਦੋ ਮੁੰਦਰੀਆਂ, 580 ਅਮਰੀਕੀ ਡਾਲਰ ਅਤੇ ਇਕ ਮੋਬਾਈਲ ਫੋਨ ਚੋਰੀ ਹੋ ਗਿਆ। ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਅਣਪਛਾਤੇ ਚੋਰਾਂ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀਆਂ ਤਾਰਾਂ ਕੱਟ ਕੇ, ਰਸੋਈ ਦੀ ਖਿੜਕੀ ਦੀ ਜਾਅਲੀ ਕੱਟ ਕੇ ਖਿੜਕੀ ਖੋਲ੍ਹ ਕੇ ਘਰ ਅੰਦਰ ਦਾਖ਼ਲ ਹੋ ਕੇ ਸਾਮਾਨ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਉਸ ਨੇ ਤੁਰੰਤ ਇਸ ਦੀ ਸ਼ਿਕਾਇਤ ਥਾਣਾ ਸਿਟੀ ਨੂੰ ਦਿੱਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਇਨਕਾਊਂਟਰ ਇੰਟੈਲੀਜੈਂਸ ਦੀ ਟੀਮ ਨੌਜਵਾਨ ਨੂੰ ਸਥਾਨਕ ਪੁਲਸ ਨੂੰ ਦੱਸੇ ਬਿਨਾਂ ਚੁੱਕ ਕੇ ਲੈ ਗਈ, ਮਾਮਲਾ ਗਰਮਾਇਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News