ਘਰ ''ਚੋਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਤੇ 30 ਹਜ਼ਾਰ ਰੁਪਏ ਚੋਰੀ
Sunday, Sep 13, 2026 - 07:17 PM (IST)
ਨਡਾਲਾ (ਸ਼ਰਮਾ)-ਥਾਣਾ ਭੁਲੱਥ ਅਧੀਨ ਪੈਂਦੇ ਪਿੰਡ ਤਲਵੰਡੀ ਪੁਰਦਲ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਅਤੇ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਸਮੇਂ ਪਰਿਵਾਰ ਦੇ ਮੈਂਬਰ ਘਰ ਅੰਦਰ ਹੀ ਸੁੱਤੇ ਹੋਏ ਸਨ।

ਇਸ ਸਬੰਧੀ ਜਾਣਕਾਰੀ ਦਿੰਦੇ ਘਰ ਦੇ ਮਾਲਕ ਗੁਰਬਚਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਮਾਤਾ ਅਮਰਜੀਤ ਕੌਰ ਸਮੇਤ ਘਰ 'ਚ ਰਹਿੰਦੇ ਹਨ, ਜਦਕਿ ਉਨ੍ਹਾਂ ਦੇ ਬੱਚੇ ਵਿਦੇਸ਼ 'ਚ ਰਹਿੰਦੇ ਹਨ। ਸਵੇਰੇ 6 ਕੁ ਵਜੇ ਜਦੋਂ ਉਨ੍ਹਾਂ ਦੀ ਮਾਤਾ ਅਮਰਜੀਤ ਕੌਰ ਨੇ ਘਰ ਦੀਆਂ ਅਲਮਾਰੀਆਂ ਖੁੱਲ੍ਹੀਆਂ ਵੇਖੀਆਂ ਤਾਂ ਪਰਿਵਾਰ ਨੂੰ ਚੋਰੀ ਦਾ ਪਤਾ ਲੱਗਾ। ਘਰ ਦੀ ਜਾਂਚ ਕਰਨ 'ਤੇ ਸਾਰੇ ਕਮਰਿਆਂ ਵਿਚ ਸਾਮਾਨ ਖਿੱਲਰਿਆ ਹੋਇਆ ਮਿਲਿਆ। ਪਰਿਵਾਰ ਮੁਤਾਬਕ ਚੋਰ ਘਰ ਵਿਚੋਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਅਤੇ 30 ਹਜ਼ਾਰ ਰੁਪਏ ਨਕਦ ਚੋਰੀ ਕਰਕੇ ਲੈ ਗਏ। ਵਾਰਦਾਤ ਦੀ ਸੂਚਨਾ ਤੁਰੰਤ ਭੁਲੱਥ ਪੁਲਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਚੋਰਾਂ ਦੀ ਪਛਾਣ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ- ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
