ਸ਼ਾਹਕੋਟ ਵਿਖੇ ਪਿਸਤੌਲ ਦੀ ਨੋਕ ’ਤੇ ਘਰ ’ਚੋਂ ਗਹਿਣਿਆਂ ਸਮੇਤ ਲੁੱਟੀ ਨਕਦੀ

Sunday, Jun 12, 2022 - 02:43 PM (IST)

ਸ਼ਾਹਕੋਟ ਵਿਖੇ ਪਿਸਤੌਲ ਦੀ ਨੋਕ ’ਤੇ ਘਰ ’ਚੋਂ ਗਹਿਣਿਆਂ ਸਮੇਤ ਲੁੱਟੀ ਨਕਦੀ

ਸ਼ਾਹਕੋਟ (ਅਰਸ਼ਦੀਪ, ਤ੍ਰੇਹਨ)- ਇਥੋਂ ਦੇ ਕਰੀਬੀ ਪਿੰਡ ਜਾਫ਼ਰਵਾਲ ਵਿਖੇ ਇਕ ਘਰ ’ਚ ਦਾਖ਼ਲ ਹੋ ਕੇ ਬੀਤੀ ਰਾਤ ਤਿੰਨ ਲੁਟੇਰੇ ਪਿਸਤੌਲ ਦੀ ਨੋਕ ’ਤੇ ਲੱਖਾਂ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਪੀੜਤ ਬਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਜਾਫ਼ਰਵਾਲ ਨੇ ਦੱਸਿਆ ਕਿ ਉਹ ਘਰ ਦੀ ਉਪਰਲੀ ਮੰਜ਼ਿਲ ’ਤੇ ਸੁੱਤਾ ਪਏ ਸਨ ਅਤੇ ਬਾਕੀ ਪਰਿਵਾਰਕ ਮੈਂਬਰ ਹੇਠਾਂ ਘਰ ’ਚ ਸੁੱਤੇ ਪਏ ਸਨ। ਉਨ੍ਹਾਂ ਦੱਸਿਆ ਕਿ ਤਿੰਨ ਲੁਟੇਰੇ, ਜਿਨ੍ਹਾਂ ਕੋਲ ਦੋ ਦਾਤ ਅਤੇ ਇਕ ਪਿਸਤੌਲ ਸੀ, ਘਰ ਦੀ ਉਪਰਲੀ ਮੰਜ਼ਿਲ ਤੋਂ ਮੇਰੇ ਕਮਰੇ ’ਚ ਦਾਖ਼ਲ ਹੋਏ।

ਜਲੰਧਰ ਕੈਂਟ ’ਚ ਹਾਕੀ ਖਿਡਾਰੀ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ, ਫ਼ੈਲੀ ਸਨਸਨੀ

PunjabKesari

ਉਨ੍ਹਾਂ ਮੂੰਹ ’ਤੇ ਕੱਪੜਾ ਬੰਨ੍ਹਿਆ ਹੋਇਆ ਸੀ। ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਸਭ ਤੋਂ ਪਹਿਲਾਂ ਉਸ ਦੇ ਗਲ ’ਚ ਪਾਈ ਸੋਨੇ ਦੀ ਚੇਨੀ ਲੁੱਟੀ ਅਤੇ ਫਿਰ ਕਮਰੇ ਦੀ ਅਲਮਾਰੀ ’ਚ ਪਏ ਕਰੀਬ 10 ਤੋਲੇ ਸੋਨੇ ਦੇ ਗਹਿਣੇ ਅਤੇ ਕਰੀਬ 25 ਹਜ਼ਾਰ ਦੀ ਨਕਦੀ ਕੱਢ ਕੇ ਲੈ ਗਏ। ਉਨ੍ਹਾਂ ਦੇ ਬੇਟੇ ਦੇ ਗਲ ’ਚ ਪਾਈ ਸੋਨੇ ਦੀ ਚੇਨੀ ਵੀ ਝਪਟ ਲਈ।

PunjabKesari

ਉਨ੍ਹਾਂ ਦੱਸਿਆ ਕਿ ਲੁਟੇਰੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਡੀ. ਵੀ. ਆਰ., ਐੱਲ. ਸੀ. ਡੀ., ਮੋਬਾਈਲ ਫੋਨ ਅਤੇ ਘਰ ਦੇ ਕੱਪੜੇ ਵੀ ਲੈ ਗਏ। ਲੁਟੇਰਿਆਂ ਦੇ ਜਾਣ ਤੋਂ ਬਾਅਦ ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਵਾਪਰੀ ਵਾਰਦਾਤ ਦੀ ਸੂਚਨਾ ਪੁਲਸ ਥਾਣਾ ਸ਼ਾਹਕੋਟ ਵਿਖੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਵਲੋਂ ਲੁਟੇਰਿਆਂ ਦਾ ਪਿੱਛਾ ਵੀ ਕੀਤਾ ਗਿਆ ਪਰ ਉਹ ਭੱਜਣ ’ਚ ਸਫ਼ਲ ਹੋ ਗਏ।

ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਕੁਝ ਦਿਨ ਪਹਿਲਾਂ ਦੁਬਈ ਤੋਂ ਪਰਤੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News