ਦਿਨ-ਦਿਹਾੜੇ ਘਰ ’ਚੋਂ 2 ਲੱਖ ਦੀ ਨਕਦੀ ਅਤੇ ਡੇਢ ਤੋਲੇ ਦੀਆਂ ਅੰਗੂਠੀਆਂ ਚੋਰੀ

Thursday, Sep 10, 2026 - 02:36 PM (IST)

ਦਿਨ-ਦਿਹਾੜੇ ਘਰ ’ਚੋਂ 2 ਲੱਖ ਦੀ ਨਕਦੀ ਅਤੇ ਡੇਢ ਤੋਲੇ ਦੀਆਂ ਅੰਗੂਠੀਆਂ ਚੋਰੀ

ਸੁਲਤਾਨਪੁਰ ਲੋਧੀ (ਸੋਢੀ)-ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਮਾਮਲਾ ਮੁਹੱਲਾ ਸਤਰੰਗੜਾ (ਫੁਹਾਰਾ ਚੌਕ) ਤੋਂ ਸਾਹਮਣੇ ਆਇਆ ਹੈ, ਜਿੱਥੇ ਅਣਪਛਾਤੇ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਤਾਲੇ ਤੋੜ ਕੇ ਨਕਦੀ, ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਵਾਰਦਾਤ ਨੇ ਇਲਾਕੇ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਾਣਕਾਰੀ ਮੁਤਾਬਕ ਮੁਹੱਲਾ ਸਤਰੰਗੜਾ ਵਿਚ ਰਹਿਣ ਵਾਲੇ ਦਰਜ਼ੀ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਭਰਜਾਈ ਰਣਜੀਤ ਕੌਰ ਦੇ ਘਰ ਨੂੰ ਅਣਪਛਾਤੇ ਚੋਰਾਂ ਨੇ ਉਸ ਸਮੇਂ ਨਿਸ਼ਾਨਾ ਬਣਾਇਆ, ਜਦੋਂ ਘਰ 'ਚ ਕੋਈ ਮੌਜੂਦ ਨਹੀਂ ਸੀ। ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਬੁੱਧਵਾਰ ਨੂੰ ਦੁਪਹਿਰ ਕਰੀਬ 12 ਵਜੇ ਆਪਣੀ ਧੀ ਨੂੰ ਮਿਲਣ ਕਿਸੇ ਹੋਰ ਸ਼ਹਿਰ ਗਏ ਹੋਏ ਸਨ, ਜਦਕਿ ਉਨ੍ਹਾਂ ਦੀ ਭਰਜਾਈ ਰਣਜੀਤ ਕੌਰ ਸਦਰ ਬਾਜ਼ਾਰ ਸਥਿਤ ਆਪਣੀ ਦੁਕਾਨ ’ਤੇ ਗਈ ਹੋਈ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ

PunjabKesari

ਉਨ੍ਹਾਂ ਦੱਸਿਆ ਕਿ ਕਰੀਬ ਢਾਈ ਵਜੇ ਇਕ ਗੁਆਂਢੀ ਵੱਲੋਂ ਫੋਨ ਕਰਕੇ ਘਰ ਅੰਦਰੋਂ ਆਵਾਜ਼ਾਂ ਆਉਣ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਘਰ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਦਰਵਾਜ਼ਾ ਅੰਦਰੋਂ ਬੰਦ ਸੀ। ਇਸ ’ਤੇ ਉਨ੍ਹਾਂ ਦੇ ਪੁੱਤਰ ਨੇ ਕੰਧ ਟੱਪ ਕੇ ਘਰ ਅੰਦਰ ਦਾਖਲ ਹੋ ਕੇ ਵੇਖਿਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਮਾਨ ਖਿੱਲਰਿਆ ਪਿਆ ਸੀ। ਸੁਖਦੇਵ ਸਿੰਘ ਨੇ ਦੱਸਿਆ ਕਿ ਘਰ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਕਰੀਬ 2 ਲੱਖ ਰੁਪਏ ਦੀ ਨਕਦੀ ਅਤੇ ਡੇਢ ਤੋਲੇ ਵਜ਼ਨ ਦੀਆਂ ਅੰਗੂਠੀਆਂ ਗਾਇਬ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ, ਜਿਸ ਕਾਰਨ ਘਰ ਵਿਚ ਰੱਖੀ ਨਕਦੀ ਅਤੇ ਗਹਿਣੇ ਵੀ ਚੋਰਾਂ ਦੇ ਹੱਥ ਲੱਗ ਗਏ। ਇਸ ਤੋਂ ਇਲਾਵਾ ਉਨ੍ਹਾਂ ਦੀ ਭਰਜਾਈ ਰਣਜੀਤ ਕੌਰ ਦੀ ਦੁਕਾਨ ਨੂੰ ਵੀ ਚੋਰਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਪਰਿਵਾਰ ਅਨੁਸਾਰ ਦੁਕਾਨ ਤੋਂ ਕਰੀਬ 50 ਹਜ਼ਾਰ ਰੁਪਏ ਦਾ ਸਾਮਾਨ ਚੋਰੀ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ

ਵਾਰਦਾਤ ਦਾ ਪਤਾ ਲੱਗਦਿਆਂ ਹੀ ਪਰਿਵਾਰ ਵੱਲੋਂ ਪੁਲਸ ਹੈਲਪਲਾਈਨ ’ਤੇ ਸੂਚਨਾ ਦਿੱਤੀ ਗਈ ਅਤੇ ਪੁਲਸ ਨੂੰ ਮਾਮਲੇ ਸਬੰਧੀ ਸ਼ਿਕਾਇਤ ਦਿੱਤੀ ਗਈ। ਪਰਿਵਾਰ ਨੇ ਘਰ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਚੋਰਾਂ ਵੱਲੋਂ ਛੱਡੇ ਗਏ ਕਿਸੇ ਵੀ ਸੁਰਾਗ ਅਤੇ ਚੋਰੀ ਹੋਏ ਸਾਮਾਨ ਦੀ ਭਾਲ ਵੀ ਕੀਤੀ।
ਸ਼ਾਮ ਨੂੰ ਏ. ਐੱਸ. ਆਈ ਬਲਦੇਵ ਸਿੰਘ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਤੋਂ ਵਾਰਦਾਤ ਸਬੰਧੀ ਜਾਣਕਾਰੀ ਹਾਸਲ ਕੀਤੀ। ਪੁਲਸ ਵੱਲੋਂ ਘਰ ਦਾ ਜਾਇਜ਼ਾ ਲੈ ਕੇ ਆਲੇ-ਦੁਆਲੇ ਦੇ ਹਾਲਾਤਾਂ ਬਾਰੇ ਵੀ ਪੁੱਛਗਿੱਛ ਕੀਤੀ ਗਈ। ਚੋਰੀ ਦੀ ਘਟਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਚੋਰਾਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਅਤੇ ਭਾਲ ਜਾਰੀ ਹੈ। ਇਸ ਘਟਨਾ ਤੋਂ ਬਾਅਦ ਮੁਹੱਲਾ ਵਾਸੀਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਗਸ਼ਤ ਵਧਾਈ ਜਾਵੇ ਅਤੇ ਦਿਨ-ਦਿਹਾੜੇ ਹੋਈ ਇਸ ਚੋਰੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਨੂੰ ਜਲਦ ਕਾਬੂ ਕਰਕੇ ਚੋਰੀ ਹੋਇਆ ਸਾਮਾਨ ਬਰਾਮਦ ਕੀਤਾ ਜਾਵੇ।

ਇਹ ਵੀ ਪੜ੍ਹੋ: ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News