ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ

06/30/2022 1:03:17 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਚੋਰਾਂ ਨੇ ਸੁਦਰਸ਼ਨ ਹਸਪਤਾਲ ਉੜਮੁੜ ਨਜ਼ਦੀਕ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਚੋਰਾਂ ਨੇ ਕਸ਼ਨੀ ਕੁਮਾਰ ਪੁੱਤਰ ਛੋਟੂ ਰਾਮ ਦੇ ਘਰ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਜਦੋਂ ਉਹ ਪਰਿਵਾਰ ਸਮੇਤ ਧਰਮਸ਼ਾਲਾ ਘੁੱਮਣ ਗਿਆ ਹੋਇਆ ਸੀ। ਪਿੱਛੋਂ ਬੀਤੀ ਰਾਤ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਕਸ਼ਨੀ ਦੇ ਭਰਾ ਰਾਜੇਸ਼ ਕੁਮਾਰ ਵਾਸੀ ਮੁਹੱਲਾ ਵਾਲਮੀਕਿ ਉੜਮੁੜ ਦੇ ਦੱਸਿਆ ਕਿ ਸਵੇਰੇ ਕਿਸੇ ਕੋਲੋਂ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। 

ਉਸ ਨੇ ਦੱਸਿਆ ਕਿ ਚੋਰ ਘਰ ਵਿੱਚੋਂ ਸਪਲੈਂਡਰ ਮੋਟਰਸਾਈਕਲ, ਐੱਲ. ਸੀ. ਡੀ. 50 ਹਜ਼ਾਰ ਰੁਪਏ, ਤਿੰਨ ਗੈਸ ਸਿਲੰਡਰ, 5 ਤੋਲੇ ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ। ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਪਿਆਕੜਾਂ ਲਈ ਬੁਰੀ ਖ਼ਬਰ: ਅੱਜ ਬੰਦ ਹੋ ਜਾਣਗੇ ਜਲੰਧਰ ਜ਼ਿਲ੍ਹੇ ਦੇ 75 ਫ਼ੀਸਦੀ ਤੋਂ ਜ਼ਿਆਦਾ ਠੇਕੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News