ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਨਕਦੀ ਸਮੇਤ ਹੋਰ ਕੀਮਤੀ ਸਾਮਾਨ ਕੀਤਾ ਚੋਰੀ
07/25/2022 3:04:23 PM
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪਿੰਡ ਮਿਰਜ਼ਾਪੁਰ ਵਿਖੇ ਇਕ ਘਰ ਨੂੰ ਚੋਰੀ ਦਾ ਨਿਸ਼ਾਨਾ ਬਣਾ ਕੇ 50 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ ਅਧੀਨ ਟਾਂਡਾ ਪੁਲਸ ਨੇ ਪਿੰਡ ਦੇ ਹੀ 2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਚੋਰੀ ਦਾ ਸ਼ਿਕਾਰ ਹੋਈ ਸ਼ਾਂਤੀ ਪਤਨੀ ਸਵ. ਗਿਆਨ ਚੰਦ ਦੇ ਬਿਆਨਾਂ ਦੇ ਆਧਾਰ 'ਤੇ ਦਲਜੀਤ ਸਿੰਘ ਉਰਫ਼ ਡੱਲੀ ਪੁੱਤਰ ਸਤਨਾਮ ਸਿੰਘ ਅਤੇ ਸੰਜੂ ਪੁੱਤਰ ਰੂਪਾ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਆਦਮਪੁਰ ਵਿਖੇ ਲੰਮਾ ਪਿੰਡ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਛੱਪੜ ਦੇ ਕੰਢੇ ਤੋਂ ਅੱਧ ਸੜੀ ਮਿਲੀ ਲਾਸ਼
ਪੁਲਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿਚ ਸ਼ਾਂਤੀ ਦੇਵੀ ਨੇ ਦੱਸਿਆ ਕਿ ਉਹ ਬੀਤੀ 23 ਜੁਲਾਈ ਨੂੰ ਜਲੰਧਰ ਪੰਜਾਬ ਪੁਲਸ ਵਿੱਚ ਨੌਕਰੀ ਕਰਦੇ ਆਪਣੇ ਪੁੱਤਰ ਸ਼ੀਤਲ ਰਾਮ ਕੋਲ ਦਵਾਈ ਲੈਣ ਵਾਸਤੇ ਗਈ ਹੋਈ ਸੀ ਜਦੋਂ ਉਸ ਨੇ ਦੁਪਹਿਰ ਸਮੇਂ ਕਰੀਬ 1.30 ਵਜੇ ਵਾਪਸ ਆ ਕੇ ਵੇਖਿਆ ਤਾਂ ਘਰ ਦੇ ਤਾਲੇ ਟੁੱਟੇ ਪਏ ਸਨ ਅਤੇ ਅਣਪਛਾਤੇ ਚੋਰਾਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੁੰਦਿਆਂ 50 ਹਜ਼ਾਰ ਰੁਪਏ ਦੀ ਨਕਦੀ, ਇਕ ਭਰਿਆ ਗੈਸ ਸਿਲੰਡਰ ਅਤੇ 5 ਕੁਇੰਟਲ ਕਣਕ ਅਣਪਛਾਤੇ ਚੋਰਾਂ ਨੇ ਚੋਰੀ ਕਰ ਲਈ। ਬਾਅਦ ਵਿੱਚ ਪਤਾ ਲੱਗਿਆ ਕਿ ਇਸ ਚੋਰੀ ਦੀ ਵਾਰਦਾਤ ਨੂੰ ਦਲਜੀਤ ਅਤੇ ਸੰਜੂ ਨੇ ਅੰਜਾਮ ਦਿੱਤਾ ਹੈ। ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ: ਕਰੰਟ ਲੱਗਣ ਨਾਲ 16 ਸਾਲਾ ਮੁੰਡੇ ਦੀ ਮੌਤ, ਖੰਭੇ ਨੇੜਿਓਂ ਮਿਲੀ ਲਾਸ਼, ਹੱਥ-ਪੈਰ ਹੋ ਚੁੱਕੇ ਸਨ ਨੀਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ