ਪ੍ਰਵਾਸੀ ਭਾਰਤੀ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ

Wednesday, Jul 27, 2022 - 12:05 PM (IST)

ਪ੍ਰਵਾਸੀ ਭਾਰਤੀ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਬੀਤੀ ਰਾਤ ਚੋਰਾਂ ਨੇ ਪਿੰਡ ਖੱਖਾਂ ਵਿਖੇ ਇਕ ਪ੍ਰਵਾਸੀ ਭਾਰਤੀ ਦੇ ਘਰ ਨੂੰ ਚੋਰੀ ਦਾ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਵਾਸੀ ਭਾਰਤੀ ਦਲਵੀਰ ਸਿੰਘ ਇਟਲੀ ਦੇ ਪਿਤਾ ਕਾਬਲ ਸਿੰਘ ਪੁੱਤਰ ਹਰਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਅਤੇ ਨੂੰਹ ਵਿਦੇਸ਼ ਇਟਲੀ ਵਿਚ ਰਹਿੰਦੇ ਹਨ ਅਤੇ ਉਹ ਘਰ ਵਿੱਚ ਇਕੱਲਾ ਹੀ ਰਹਿੰਦਾ ਹੈ। 

ਇਹ ਵੀ ਪੜ੍ਹੋ: ਆਦਮਪੁਰ ਵਿਖੇ ਲੰਮਾ ਪਿੰਡ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਛੱਪੜ ਦੇ ਕੰਢੇ ਤੋਂ ਅੱਧ ਸੜੀ ਮਿਲੀ ਲਾਸ਼

PunjabKesari

ਬੀਤੀ ਰਾਤ ਉਹ ਪਿੰਡ ਵਿੱਚ ਹੀ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਿਆ ਹੋਇਆ ਸੀ ਕਿ ਜਦੋਂ ਸਵੇਰੇ 4 ਵਜੇ ਆ ਕੇ ਵੇਖਿਆ ਤਾਂ ਘਰ ਦੇ ਤਾਲੇ ਟੁੱਟੇ ਪਏ ਸਨ ਅਤੇ ਚੋਰਾਂ ਨੇ ਅੰਦਰ ਦਾਖ਼ਲ ਹੁੰਦਿਆਂ ਘਰ ਦੀਆਂ ਅਲਮਾਰੀਆਂ ਪੇਟੀਆਂ ਦੀ ਭੰਨਤੋੜ ਕੀਤੀ ਹੋਈ ਸੀ। ਬਾਅਦ ਵਿਚ ਪਤਾ ਲੱਗਾ ਕਿ ਚੋਰਾਂ ਨੇ ਅਲਮਾਰੀ ਵਿਚ ਪਏ ਹੋਏ 40 ਹਜ਼ਾਰ ਰੁਪਏ ਦੀ ਨਕਦੀ, 8 ਤੋਲੇ ਸੋਨੇ ਦੇ ਗਹਿਣੇ, 3 ਗੈਸ ਸਿਲੰਡਰ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਚੋਰੀ ਸਬੰਧੀ ਸੂਚਨਾ ਮਿਲਣ ਅਤੇ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਪੁਲਸ ਟੀਮ ਸਹਿਤ ਪਹੁੰਚ ਕੇ ਘਰ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਪ੍ਰਾਪਤ ਕਰਕੇ ਚੋਰਾਂ ਦੀ ਭਾਲ ਵਾਸਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਵਰਣਨਯੋਗ ਹੈ ਕਿ ਇਲਾਕੇ ਅੰਦਰ ਆਏ ਦਿਨ ਹੀ ਚੋਰੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਸਹਿਮ ਅਤੇ ਡਰ ਦਾ ਮਾਹੌਲ ਹੈ।   

ਇਹ ਵੀ ਪੜ੍ਹੋ: ਜਲੰਧਰ: ਕਰੰਟ ਲੱਗਣ ਨਾਲ 16 ਸਾਲਾ ਮੁੰਡੇ ਦੀ ਮੌਤ, ਖੰਭੇ ਨੇੜਿਓਂ ਮਿਲੀ ਲਾਸ਼, ਹੱਥ-ਪੈਰ ਹੋ ਚੁੱਕੇ ਸਨ ਨੀਲੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News