ਪਰਿਵਾਰ ਗਿਆ ਸੀ ਪਾਉਂਟਾ ਸਾਹਿਬ ਪਿੱਛੋਂ ਚੋਰਾਂ ਨੇ ਘਰ ਨੂੰ ਨਿਸ਼ਾਨਾ ਬਣਾ ਕੇ ਲੁੱਟੇ 2400 ਡਾਲਰ ਤੇ ਗਹਿਣੇ
02/27/2023 1:15:24 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ, ਕੁਲਦੀਸ਼)-ਪਿੰਡ ਤਲਵੰਡੀ ਡੱਡੀਆਂ ਵਿਚ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੇਸੀ-ਵਿਦੇਸ਼ੀ ਕਰੰਸੀ, ਗਹਿਣੇ ਅਤੇ ਸਾਮਾਨ ਚੋਰੀ ਕਰ ਲਿਆ। ਜਿਸ ਦੇ ਸਬੰਧ ਵਿਚ ਟਾਂਡਾ ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਇਹ ਮਾਮਲਾ ਚੋਰੀ ਦਾ ਸ਼ਿਕਾਰ ਹੋਏ ਜਸਵੰਤ ਸਿੰਘ ਪੁੱਤਰ ਸਰਦਾਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਜਸਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਇਕ ਮਹੀਨਾ ਪਹਿਲਾਂ ਜਰਮਨੀ ਤੋਂ ਵਾਪਸ ਆਇਆ ਹੈ ਅਤੇ ਉਹ ਸਾਰੇ ਪਰਿਵਾਰ ਸਮੇਤ 23 ਫਰਵਰੀ ਨੂੰ ਪਾਉਂਟਾ ਸਾਹਿਬ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਹੋਏ ਸਨ। ਜਦੋਂ ਉਹ 24 ਫਰਵਰੀ ਨੂੰ ਰਾਤ 10 ਵਜੇ ਦੇ ਕਰੀਬ ਘਰ ਆਏ ਤਾਂ ਚੋਰੀ ਦੀ ਵਾਰਦਾਤ ਹੋ ਚੁੱਕੀ ਸੀ। ਘਰ ਵਿਚ ਸਾਰੇ ਜਿੰਦਰੇ ਟੁੱਟੇ ਹੋਏ ਸਨ ਅਤੇ ਸਾਮਾਨ ਖਿਲਰਿਆ ਪਿਆ ਸੀ।
ਇਹ ਵੀ ਪੜ੍ਹੋ : ਜਲੰਧਰ ਦੇ ਇਸ ਇਲਾਕੇ 'ਚ ਕੁੜੀਆਂ ਨੂੰ ਢਾਲ ਬਣਾ ਕੇ ਵੇਚੀ ਜਾ ਰਹੀ ਹੈ ਸ਼ਰਾਬ, ਵੱਡੇ ਸਮੱਗਲਰ ਕਰ ਰਹੇ ਸ਼ਰੇਆਮ ਧੰਦਾ
ਜਸਵੰਤ ਸਿੰਘ ਨੇ ਦੱਸਿਆ ਕਿ ਚੋਰ ਘਰ ਵਿਚੋਂ ਲਗਭਗ 2400 ਡਾਲਰ, ਲਗਭਗ 1 ਲੱਖ ਰੁਪਏ, 2 ਸੋਨੇ ਦੀਆਂ ਮੁੰਦਰੀਆਂ ਅਤੇ ਇਕ ਲੈਪਟਾਪ ਚੋਰੀ ਕਰ ਕੇ ਲੈ ਗਏ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਗੁਰਮੀਤ ਸਿੰਘ ਜਾਂਚ ਵਿਚ ਜੁਟੇ ਹੋਏ ਹਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਦੁਖ਼ਦਾਇਕ ਖ਼ਬਰ, ਕਪੂਰਥਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।