ਚੋਰਾਂ ਨੇ ਦਿਨ-ਦਿਹਾੜੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ

10/28/2023 2:30:07 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਚੋਰਾਂ ਨੇ ਬੀਤੇ ਦਿਨ ਪਿੰਡ ਬਾਬਕ ਵਿਚ ਦਿਨ-ਦਿਹਾੜੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਕਦੀ ਅਤੇ ਗਹਿਣੇ ਆਦਿ ਚੋਰੀ ਕਰ ਲਏ।  ਜਿਸ ਤੋਂ ਬਾਅਦ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕੀਤੀ ਹੈ। ਪੁਲਸ ਨੇ ਇਹ ਮਾਮਲਾ ਚੋਰੀ ਦਾ ਸ਼ਿਕਾਰ ਹੋਏ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਾਬਕ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਹੈ। 

ਆਪਣੇ ਬਿਆਨ ਵਿਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ 27 ਅਕਤੂਬਰ ਨੂੰ ਉਹ ਆਪਣੇ ਪਰਿਵਾਰ ਦੇ ਨਾਲ ਆਪਣੇ ਭਾਣਜੇ ਦੇ ਵਿਆਹ ਵਿਚ ਹਿੱਸਾ ਲੈਣ ਲਈ ਸਵੇਰੇ ਹਰਸੀਪਿੰਡ ਗਿਆ ਸੀ। ਜਦੋਂ ਉਹ ਦੁਪਹਿਰ 3.30 ਵਜੇ ਦੇ ਕਰੀਬ ਘਰ ਪਰਤੇ ਤਾਂ ਚੋਰੀ ਹੋ ਚੁੱਕੀ ਸੀ। ਅਲਮਾਰੀ ਖੁੱਲ੍ਹੀ ਸੀ ਅਤੇ ਸਾਮਾਨ ਖਿਲਰਿਆ ਹੋਇਆ ਸੀ। ਉਸ ਨੇ ਦੱਸਿਆ ਕਿ ਚੋਰ ਘਰ ਵਿੱਚੋਂ ਲਗਭਗ 70 ਹਜ਼ਾਰ ਰੁਪਏ ਅਤੇ ਲਗਭਗ 17 ਤੋਲੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ। ਏ. ਐੱਸ. ਆਈ. ਗੁਰਮੀਤ ਸਿੰਘ ਦੀ ਟੀਮ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪਿੰਡ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। 

ਇਹ ਵੀ ਪੜ੍ਹੋ: ਨਸ਼ਾ ਸਮੱਗਲਰਾਂ 'ਤੇ ਲੁਧਿਆਣਾ ਪੁਲਸ ਕਮਿਸ਼ਨਰ ਨੇ ਕੱਸਿਆ ਸ਼ਿਕੰਜਾ, ਦਿੱਤੀ ਵੱਡੀ ਚਿਤਾਵਨੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

shivani attri

This news is Content Editor shivani attri