ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ

Wednesday, Mar 20, 2024 - 04:38 PM (IST)

ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪਰਮਜੀਤ ਮੋਮੀ)- ਪਿੰਡ ਚੌਹਾਨਾਂ ਵਿਖੇ ਚੋਰੀ ਦੀ ਵਾਰਦਾਤ ਦੌਰਾਨ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਈ। ਵਾਰਦਾਤ ਬੀਤੀ 14-15 ਦਰਮਿਆਨੀ ਰਾਤ ਦੀ ਹੈ। ਇਸ ਸਬੰਧੀ ਹੁਣ ਟਾਂਡਾ ਪੁਲਸ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਚੋਰ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਚੋਰੀ ਦਾ ਸ਼ਿਕਾਰ ਹੋਈ ਸੰਦੀਪ ਕੌਰ ਪਤਨੀ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕਰਕੇ ਚੋਰਾਂ ਦੀ ਭਾਲ ਵਿੱਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪਿਛਲੀਆਂ 3 ਲੋਕ ਸਭਾ ਚੋਣਾਂ ਦੌਰਾਨ 15,333 ਪੋਸਟਲ ਵੋਟਾਂ ਹੋਈਆਂ ਰੱਦ, ਕਈ ਕਾਰਨ ਆਏ ਸਾਹਮਣੇ

PunjabKesari

ਪੁਲਸ ਨੂੰ ਦਿੱਤੇ ਗਏ ਆਪਣੇ ਬਿਆਨਾਂ ਵਿੱਚ ਸੰਦੀਪ ਕੌਰ ਨੇ ਦੱਸਿਆ ਕਿ ਉਹ 14 ਮਾਰਚ ਦੀ ਰਾਤ ਨੂੰ ਆਪਣੇ ਸਹੁਰਾ ਪਰਿਵਾਰ ਦੇ ਘਰ ਸੀ ਕਿ ਚੋਰਾਂ ਨੇ ਉਨ੍ਹਾਂ ਦੇ ਘਰ ਦੇ ਤਾਲੇ ਤੋੜ ਕੇ ਦਾਖ਼ਲ ਹੋ ਕੇ ਅਲਮਾਰੀਆਂ ਦੀ ਭੰਨਤੋੜ ਕੀਤੀ ਅਤੇ ਚੋਰਾਂ ਨੇ ਕਰੀਬ ਚਾਰ ਤੋਲੇ ਸੋਨੇ ਦੇ ਗਹਿਣੇ ਅਤੇ ਇਕ ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਸ ਵਾਰਦਾਤ ਦਾ ਉਸ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਉਹ ਸਵੇਰੇ ਆਪਣੇ ਘਰ ਵਾਪਸ ਆਈ। ਇਸ ਸਬੰਧੀ ਹੁਣ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਚੋਰਾਂ ਦੀ ਭਾਲ ਵਾਸਤੇ ਨੇੜੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਪਤੀ ਨੇ ਘਰ 'ਚੋਂ ਬੁਆਏਫਰੈਂਡ ਨਾਲ ਰੰਗੇ ਹੱਥੀਂ ਫੜੀ ਪਤਨੀ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News