ਜਲੰਧਰ ਵਿਖੇ ਵਿਆਹ ਸਮਾਗਮ ''ਚ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਕਰ ''ਤਾ ਵੱਡਾ ਕਾਂਡ
Monday, Feb 17, 2025 - 07:00 PM (IST)

ਹੁਸ਼ਿਆਰਪੁਰ (ਰਾਕੇਸ਼)- ਜੇਕਰ ਤੁਹਾਨੂੰ ਕਿਸੇ ਵਿਆਹ 'ਤੇ ਜਾਣਾ ਪਵੇ ਤਾਂ ਘਰੋਂ ਇਕੱਲੇ ਨਿਕਲਣਾ ਖ਼ਤਰੇ ਤੋਂ ਖ਼ਾਲੀ ਨਹੀਂ ਹੈ। ਕਿਉਂਕਿ ਅਜਿਹੇ ਘਰਾਂ ਨੂੰ ਅਕਸਰ ਚੋਰਾਂ ਦਾ ਨਿਸ਼ਾਨਾ ਬਣਾਇਆ ਜਾਂਦਾ ਹੈ। ਬੀਤੀ ਰਾਤ ਚੋਰਾਂ ਨੇ ਗੜ੍ਹੀ ਮੁਹੱਲੇ ਦੇ ਇਕ ਘਰ ਨੂੰ ਨਿਸ਼ਾਨਾ ਬਣਾਇਆ। ਪਰਿਵਾਰ ਵਾਲੇ ਜਲੰਧਰ ਵਿੱਚ ਇਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਕਈ ਸਰਕਾਰੀ ਬਾਬੂਆਂ ਦੀ ਹੋ ਸਕਦੀ ਛੁੱਟੀ
ਜਦੋਂ ਉਹ ਵਾਪਸ ਆਏ ਤਾਂ ਘਰ ਦੇ ਮਾਲਕ ਨਰੇਸ਼ ਕੁਮਾਰ ਵਰਮਾ ਨੇ ਦੱਸਿਆ ਕਿ ਜਦੋਂ ਉਹ ਘਰ ਆਏ ਤਾਂ ਉਨ੍ਹਾਂ ਨੇ ਵੇਖਿਆ ਕਿ ਹੇਠਾਂ ਤਾਲੇ ਟੁੱਟੇ ਹੋਏ ਸਨ ਅਤੇ ਸਾਮਾਨ ਖਿੱਲਰਿਆ ਹੋਇਆ ਸੀ। ਜਦੋਂ ਉਸ ਨੇ ਉੱਪਰ ਜਾ ਕੇ ਵੇਖਿਆ ਤਾਂ ਉੱਥੇ ਵੀ ਦਰਵਾਜ਼ੇ ਟੁੱਟੇ ਹੋਏ ਸਨ। ਉਨ੍ਹਾਂ ਨੂੰ ਇਹ ਸਮਝਣ ਵਿਚ ਦੇਰ ਨਹੀਂ ਲੱਗੀ ਕਿ ਉਸ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਚੋਰਾਂ ਵੱਲੋਂ ਕੀਤੇ ਗਏ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਮੌਕੇ 'ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਮੁਲਾਜ਼ਮਾਂ ਨੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਕ ਵਿਸਥਾਰ ਨਾਲ ਰਿਪੋਰਟ ਤਿਆਰ ਕਰਕੇ ਪੁਲਸ ਸਟੇਸ਼ਨ ਵਿੱਚ ਜਮ੍ਹਾ ਕਰਾਉਣ ਲਈ ਕਿਹਾ।
ਇਹ ਵੀ ਪੜ੍ਹੋ : ਪੰਜਾਬ 'ਚ ਗੈਰ-ਕਾਨੂੰਨੀ ਏਜੰਟਾਂ ਦੇ ਅੰਕੜੇ ਕਰਨਗੇ ਹੈਰਾਨ, ਹੁਣ ਹੋਵੇਗੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e