ਬੰਦ ਮਕਾਨ ’ਚੋਂ ਹਜ਼ਾਰਾਂ ਦੀ ਨਕਦੀ ਤੇ ਡੇਢ ਤੋਲੇ ਸੋਨੇ ਦੇ ਗਹਿਣੇ ਚੋਰੀ
Friday, Aug 28, 2026 - 05:29 PM (IST)
ਫਗਵਾੜਾ (ਜਲੋਟਾ)-ਫਗਵਾੜਾ ਦੇ ਉਦਯੋਗਿਕ ਖੇਤਰ ਅਧੀਨ ਆਉਂਦੀ ਇਕ ਕਾਲੋਨੀ ਵਿਚ ਚਿੱਟੇ ਦਿਨ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਬੇਖ਼ੌਫ਼ ਚੋਰਾਂ ਨੇ ਇਕ ਮਕਾਨ ਨੂੰ ਨਿਸ਼ਾਨਾ ਬਣਾਉਂਦੇ ਕਰੀਬ 50 ਤੋਂ 60 ਹਜ਼ਾਰ ਰੁਪਏ ਦੀ ਨਕਦੀ ਅਤੇ ਡੇਢ ਤੋਲੇ ਦੇ ਕਰੀਬ ਸੋਨੇ ਦੇ ਗਹਿਣਿਆਂ 'ਤੇ ਹੱਥ ਸਾਫ਼ ਕਰ ਦਿੱਤਾ। ਇਸ ਘਟਨਾ ਮਗਰੋਂ ਇਲਾਕਾ ਵਾਸੀਆਂ ਵਿਚ ਚੋਰਾਂ ਨੂੰ ਲੈ ਕੇ ਦਹਿਸ਼ਤ ਅਤੇ ਰੋਸ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਚੋਰੀ ਦਾ ਸ਼ਿਕਾਰ ਹੋਏ ਪੀੜਤ ਸੋਨੂੰ ਨੇ ਦੱਸਿਆ ਕਿ ਉਹ ਕੰਮ 'ਤੇ ਗਏ ਹੋਏ ਸਨ, ਜਦਕਿ ਉਨ੍ਹਾਂ ਦੀ ਪਤਨੀ ਘਰ ਦੇ ਬਾਹਰ ਗਲੀ ਵਿਚ ਬੈਠੀ ਹੋਈ ਸੀ। ਇਸੇ ਦੌਰਾਨ ਅਣਪਛਾਤੇ ਚੋਰ ਛੱਤ ਦੇ ਰਸਤੇ ਘਰ ਅੰਦਰ ਦਾਖ਼ਲ ਹੋ ਗਏ। ਚੋਰਾਂ ਨੇ ਉੱਪਰਲੇ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਵੜੇ ਅਤੇ ਕੰਧ ਵਿਚ ਬਣੀ ਅਲਮਾਰੀ ਅੰਦਰ ਪਏ ਟਰੰਕ ਦੀ ਕੁੰਡੀ ਅਤੇ ਤਾਲਾ ਤੋੜ ਦਿੱਤਾ। ਇਸ ਤੋਂ ਬਾਅਦ ਚੋਰ ਟਰੰਕ ਵਿਚ ਰੱਖੀ 50 ਤੋਂ 60 ਹਜ਼ਾਰ ਰੁਪਏ ਦੀ ਨਕਦੀ ਅਤੇ ਕਰੀਬ ਡੇਢ ਤੋਲੇ ਸੋਨੇ ਦੇ ਗਹਿਣੇ ਚੋਰੀ ਕਰਕੇ ਆਸਾਨੀ ਨਾਲ ਫ਼ਰਾਰ ਹੋ ਗਏ। ਜਾਂਦੇ ਸਮੇਂ ਸ਼ਾਤਿਰ ਚੋਰ ਉੱਪਰਲੇ ਕਮਰੇ ਦਾ ਦਰਵਾਜ਼ਾ ਬਾਹਰੋਂ ਬੰਦ ਕਰ ਗਏ, ਤਾਂ ਜੋ ਕਿਸੇ ਨੂੰ ਤੁਰੰਤ ਵਾਰਦਾਤ ਦਾ ਪਤਾ ਨਾ ਲੱਗ ਸਕੇ।
ਇਹ ਵੀ ਪੜ੍ਹੋ: MP ਸਰਬਜੀਤ ਸਿੰਘ ਖਾਲਸਾ ਦੀ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
ਪੀੜਤ ਪਰਿਵਾਰ ਮੁਤਾਬਕ ਸੋਨੇ ਦੀ ਮੌਜੂਦਾ ਕੀਮਤ ਅਤੇ ਨਕਦੀ ਨੂੰ ਮਿਲਾ ਕੇ ਉਨ੍ਹਾਂ ਦਾ ਕਰੀਬ ਢਾਈ ਤੋਂ ਤਿੰਨ ਲੱਖ ਰੁਪਏ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਵਾਰਦਾਤ ਦਾ ਪਤਾ ਲੱਗਦਿਆਂ ਹੀ ਪੀੜਤ ਵੱਲੋਂ ਤੁਰੰਤ ਸਥਾਨਕ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਣ ’ਤੇ ਫਗਵਾੜਾ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਚੋਰਾਂ ਸਬੰਧੀ ਕੋਈ ਸੁਰਾਗ ਹਾਸਲ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ।
ਪੀੜਤ ਸੋਨੂੰ ਅਤੇ ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਪੁਲਸ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ਾਤਿਰ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਚੋਰੀ ਕੀਤਾ ਗਿਆ ਸਾਮਾਨ ਬਰਾਮਦ ਕਰਵਾਇਆ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਸਰਕਾਰੀ ਸਕੂਲ ਦੇ ਹੈੱਡ ਮਾਸਟਰ ਨੇ ਜਵਾਕੜੀ ਨਾਲ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
