ਪਰਿਵਾਰ ਗਿਆ ਸੀ ਗੁਰਦੁਆਰਾ ਸਾਹਿਬ, ਪਿੱਛੋਂ ਚੋਰਾਂ ਨੇ ਘਰ ''ਚ ਬੋਲਿਆ ਧਾਵਾ, ਲੁੱਟੇ ਗਹਿਣੇ ਤੇ ਨਕਦੀ

Monday, May 04, 2026 - 06:57 PM (IST)

ਪਰਿਵਾਰ ਗਿਆ ਸੀ ਗੁਰਦੁਆਰਾ ਸਾਹਿਬ, ਪਿੱਛੋਂ ਚੋਰਾਂ ਨੇ ਘਰ ''ਚ ਬੋਲਿਆ ਧਾਵਾ, ਲੁੱਟੇ ਗਹਿਣੇ ਤੇ ਨਕਦੀ

ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਆਏ ਦਿਨ ਚੋਰੀ ਦੀਆਂ ਘਟਨਾਵਾਂ ਹੋ ਰਹੀਆਂ ਹਨ। ਸ਼ਹਿਰ ਦੇ ਉੱਚੇ ਖੇੜੇ ਦੇ ਇਕ ਮਕਾਨ ’ਚ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ, ਜਿਸ ’ਚ ਚੋਰ ਘਰ ਵਿੱਚੋਂ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ। 

PunjabKesari

ਇਹ ਵੀ ਪੜ੍ਹੋ: ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ ਵਿਦੇਸ਼ੀ ਉਡਾਣਾਂ ਬੰਦ, ਯਾਤਰੀਆਂ ਨੂੰ ਝੱਲਣੀ ਪੈ ਰਹੀ ਮੁਸੀਬਤ

ਇਸ ਸਬੰਧ ’ਚ ਘਰ ਦੀ ਮਾਲਕਣ ਕੁਲਜੀਤ ਕੌਰ ਨੇ ਦੱਸਿਆ ਕਿ ਉਹ ਰੋਜ਼ਾਨਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਂਦੇ ਹਨ ਅਤੇ ਅੱਜ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਵਾਪਸ ਆਏ ਤਾਂ ਵੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਜਦੋਂ ਉਨ੍ਹਾਂ ਅੰਦਰ ਜਾ ਕੇ ਵੇਖਿਆ ਤਾਂ ਚੋਰਾਂ ਵੱਲੋਂ ਘਰ ’ਚ ਪਏ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਚੁੱਕੇ ਸਨ। ਚੋਰੀ ਦੀਆਂ ਇਨ੍ਹਾਂ ਘਟਨਾਵਾਂ ਕਾਰਨ ਸ਼ਹਿਰ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ ਹੈ ਅਤੇ ਉਨ੍ਹਾਂ ਜ਼ਿਲ੍ਹਾ ਪੁਲਸ ਮੁਖੀ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਤਾਂ ਕਿ ਲੋਕ ਚੈਨ ਨਾਲ ਰਹਿ ਸਕਣ।

PunjabKesari

ਇਹ ਵੀ ਪੜ੍ਹੋ: 3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News