ਅਯੁੱਧਿਆ ਹਵਾਈ ਅੱਡੇ ਦਾ ਨਾਂ ''ਮਹਾਰਿਸ਼ੀ ਵਾਲਮੀਕਿ'' ਰੱਖ ਕੇ ਵਾਲਮੀਕਿ ਭਾਈਚਾਰੇ ਨੂੰ ਦਿੱਤਾ ਸਨਮਾਨ : ਡਾ. ਅਟਵਾਲ
Monday, Jan 01, 2024 - 10:50 AM (IST)
ਜਲੰਧਰ (ਜ. ਬ.)- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਦਲਿਤ ਆਗੂ ਡਾ. ਚਰਨਜੀਤ ਸਿੰਘ ਅਟਵਾਲ ਨੇ ਭਾਰਤ ਸਰਕਾਰ ਵੱਲੋਂ ਅਯੁੱਧਿਆ ਧਾਮ ਦੇ ਅਤਿ-ਆਧੁਨਿਕ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ 'ਮਹਾਰਿਸ਼ੀ ਵਾਲਮੀਕਿ' ਦੇ ਨਾਂ ’ਤੇ ਰੱਖਣ ਲਈ ਸਮੁੱਚੇ ਭਾਈਚਾਰੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਵਾਲਮੀਕਿ ਭਾਈਚਾਰੇ ਨੂੰ ਇਹ ਇਕ ਬਹੁੱਤ ਵੱਡਾ ਮਾਣ-ਸਨਮਾਨ ਦਿੱਤਾ ਗਿਆ ਹੈ, ਜੋ ਸਮੁੱਚੇ ਵਾਲਮੀਕਿ ਸਮਾਜ ਲਈ ਮਾਣ ਤੇ ਫਖ਼ਰ ਵਾਲਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅੰਤਰਰਾਸ਼ਟਰੀ ਮੁਖੀ ਆਲੋਕ ਕੁਮਾਰ ਜੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਾਰੀਆਂ ਜਾਤਾਂ ਅਤੇ ਧਰਮਾਂ ਦਾ ਸਤਿਕਾਰ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨੇ ਰਾਮ ਮੰਦਰ ਦੇ ਕੰਪਲੈਕਸ ’ਚ ਭਗਵਾਨ ਸ਼੍ਰੀ ਵਾਲਮੀਕਿ ਜੀ ਦਾ ਮੰਦਰ ਬਣਾਉਣ ਦਾ ਬਹੁੱਤ ਵੱਡਾ ਇਤਿਹਾਸਕ ਫ਼ੈਸਲਾ ਲੈ ਕੇ ਉਨ੍ਹਾਂ ਪ੍ਰਤੀ ਜੋ ਆਪਣਾ ਸਤਿਕਾਰ ਅਤੇ ਸ਼ਰਧਾ ਪ੍ਰਗਟ ਕੀਤੀ ਹੈ, ਉਨ੍ਹਾਂ ਕੋਲ ਇਸ ਦਾ ਸ਼ੁਕਰੀਆ ਕਰਨ ਲਈ ਅਲਫ਼ਾਜ਼ ਨਹੀਂ ਹਨ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ
ਡਾ. ਅਟਵਾਲ ਨੇ ਨਵੇਂ ਸਾਲ ਮੌਕੇ 22 ਜਨਵਰੀ ਨੂੰ ਭਗਵਾਨ ਸ਼੍ਰੀ ਰਾਮ ਦੀ ਜਨਮਭੂਮੀ ਅਯੁੱਧਿਆ ਵਿਚ ਵਿਸ਼ਾਲ ਮੰਦਰ ਦੇ ਉਦਘਾਟਨ ਦਾ ਸਵਾਗਤ ਕਰਦਿਆਂ ਇਸ ਫ਼ੈਸਲੇ ਲਈ ਭਾਜਪਾ ਹਾਈਕਮਾਂਡ ਅਤੇ ਖ਼ਾਸ ਕਰ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਡਾ. ਅਟਵਾਲ ਨੇ ਪ੍ਰਧਾਨ ਮੰਤਰੀ ਵੱਲੋਂ ਅਯੁੱਧਿਆ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਰੇਲਵੇ ਸਟੇਸ਼ਨ ਦੇ ਉਦਘਾਟਨ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਅਯੁੱਧਿਆ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਰਾਮ ਮੰਦਰ ਦੇ ਇਸ ਇਤਿਹਾਸਿਕ ਉਦਘਾਟਨੀ ਸਮਾਰੋਹ ਦੇ ਮੌਕੇ ਸਮੂਹਿਕ ਗੁਰੂ ਕਾ ਲੰਗਰ ਦਾ ਆਯੋਜਨ ਕਰਨਾ ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।
ਇਹ ਵੀ ਪੜ੍ਹੋ : ਪੜ੍ਹਾਈ ਲਈ ਕੈਨੇਡਾ ਗਏ ਕੋਟਕਪੂਰਾ ਦੇ ਨੌਜਵਾਨ ਦੀ ਅਚਾਨਕ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8