ਜਲੰਧਰ ''ਚ ਗੁੰਡਾਗਰਦੀ ਦਾ ਨੰਗਾ ਨਾਚ, ਘਰਾਂ ''ਤੇ ਵਰ੍ਹਾਏ ਇੱਟਾਂ ਤੇ ਪੱਥਰ, ਦਹਿਸ਼ਤ ''ਚ ਲੋਕ
Monday, Feb 27, 2023 - 03:33 PM (IST)
ਜਲੰਧਰ (ਸੋਨੂੰ)- ਜਲੰਧਰ 'ਚ ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਦਹਿਸ਼ਤ ਪੈਦਾ ਕਰਦੇ ਹੋਏ ਲੋਕਾਂ ਦੇ ਘਰਾਂ 'ਤੇ ਇੱਟਾਂ ਰੋੜੇ ਚਲਾ ਦਿੱਤੇ। ਇਸ ਦੌਰਾਨ ਸ਼ਰਾਰਤੀ ਅਨਸਰਾਂ ਨੇ ਕੰਮ ਤੋਂ ਘਰ ਪਰਤ ਰਹੇ ਨੌਜਵਾਨਾਂ ਦੀ ਕੁੱਟਮਾਰ ਵੀ ਕੀਤੀ। ਹਾਲਾਂਕਿ ਇਲਾਕੇ ਦੇ ਲੋਕਾਂ ਨੇ ਦੋ ਬਦਮਾਸ਼ਾਂ ਨੂੰ ਫੜ ਲਿਆ। ਜਿਸ ਨੂੰ ਮੌਕੇ 'ਤੇ ਪੁਲਸ ਬੁਲਾ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ। ਸਿਧਾਰਥ ਨਗਰ ਵਿੱਚ ਵਾਪਰੀ ਇਹ ਗੁੰਡਾਗਰਦੀ ਦੀ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ। ਇਲਾਕੇ ਵਿੱਚ ਗੁੰਡਾਗਰਦੀ ਕਰਨ ਆਏ ਨੌਜਵਾਨਾਂ ਦੇ ਹੱਥਾਂ ਵਿੱਚ ਦਾਤਰ ਅਤੇ ਤਲਵਾਰਾਂ ਵੀ ਸਨ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਸਾਰੇ ਹਮਲਾਵਰ ਉਨ੍ਹਾਂ ਦੇ ਇਲਾਕੇ ਦੇ ਨਹੀਂ ਸਗੋਂ ਬਾਹਰਲੇ ਵਿਅਕਤੀ ਸਨ। ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਇਕ ਘਰ ਦਾ ਪਤਾ ਪੁੱਛਿਆ, ਉਸ ਤੋਂ ਬਾਅਦ ਉਨ੍ਹਾਂ ਨੇ ਘਰਾਂ 'ਤੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ।
ਇਹ ਵੀ ਪੜ੍ਹੋ : ਜਲੰਧਰ ਦੇ ਇਸ ਇਲਾਕੇ 'ਚ ਕੁੜੀਆਂ ਨੂੰ ਢਾਲ ਬਣਾ ਕੇ ਵੇਚੀ ਜਾ ਰਹੀ ਹੈ ਸ਼ਰਾਬ, ਵੱਡੇ ਸਮੱਗਲਰ ਕਰ ਰਹੇ ਸ਼ਰੇਆਮ ਧੰਦਾ
ਨੌਜਵਾਨਾਂ ਨੇ ਦੱਸਿਆ ਕਿ ਉਹ ਸਕੂਟੀ 'ਤੇ ਜਾ ਰਹੇ ਸਨ ਤਾਂ ਬਦਮਾਸ਼ਾਂ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਤੋਂ ਬਾਅਦ ਪੁੱਛਿਆ ਕਿ ਤੁਸੀਂ ਕਿੱਥੇ ਜਾ ਰਹੇ ਹੋ। ਉਸ ਨੇ ਦੱਸਿਆ ਕਿ ਉਹ ਕੰਮ ਤੋਂ ਘਰ ਜਾ ਰਹੇ ਹਨ। ਇਸ ਤੋਂ ਬਾਅਦ ਕਿਹਾ ਕਿ ਚਲੇ ਜਾਓ ਪਰ ਜਿਵੇਂ ਹੀ ਉਹ ਜਾਣ ਲੱਗਾ ਤਾਂ ਬਦਮਾਸ਼ਾਂ ਨੇ ਨੌਜਵਾਨਾਂ 'ਤੇ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਡੀ. ਸੀ. ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨਾਂ ਵੱਲੋਂ ਇਹ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਦੁਖ਼ਦਾਇਕ ਖ਼ਬਰ, ਕਪੂਰਥਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।