ਜਲੰਧਰ ''ਚ ਗੁੰਡਾਗਰਦੀ ਦਾ ਨੰਗਾ ਨਾਚ, ਘਰ ''ਚ ਦਾਖ਼ਲ ਹੋ ਕੇ ਕੀਤਾ ਹਮਲਾ ਤੇ ਕੀਤੀ ਭੰਨ-ਤੋੜ
Monday, Feb 03, 2025 - 03:38 PM (IST)
ਜਲੰਧਰ (ਮਹੇਸ਼)- ਥਾਣਾ ਰਾਮਾ ਮੰਡੀ ਅਧੀਨ ਆਉਂਦੇ ਇਲਾਕੇ ਗੁਲਮਰਗ ਸਿੱਟੀ ’ਚ ਐਤਵਾਰ ਰਾਤ ਨੂੰ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਕਿਸੇ ਪੁਰਾਣੀ ਰੰਜਿਸ਼ ਕਾਰਨ ਹਰਦਿਆਲ ਨਗਰ ’ਚ ਰਹਿਣ ਵਾਲੇ ਕ੍ਰਿਸ਼ਨਾ ਅਤੇ ਨੇਪਾਲੀ ਆਪਣੇ ਲਗਭਗ ਇਕ ਦਰਜਨ ਸਾਥੀਆਂ ਨੂੰ ਲੈ ਕੇ ਤਲਵਾਰਾਂ ਅਤੇ ਹੋਰ ਹਥਿਆਰਾਂ ਸਮੇਤ ਨਰਿੰਦਰ ਕੁਮਾਰ ਚੋਪੜਾ ਦੇ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਗਏ ਅਤੇ ਤੋੜ-ਭੰਨ ਕਰਨੀ ਸ਼ੁਰੂ ਕਰ ਦਿੱਤੀ।
ਖਿੜਕੀਆਂ ਅਤੇ ਦਰਵਾਜ਼ਿਆਂ ਤੋਂ ਇਲਾਵਾ ਘਰ ਵਿਚ ਪਏ ਬਾਕੀ ਸਾਮਾਨ ਦੀ ਤੋੜ-ਭੰਨ ਦੇ ਨਾਲ-ਨਾਲ ਘਰ ਦੇ ਬਾਹਰ ਅਤੇ ਅੰਦਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਉਨ੍ਹਾਂ ਨੇ ਇਸ ਦੌਰਾਨ ਰਾਹੁਲ ਚੋਪੜਾ ਨਾਮਕ ਨੌਜਵਾਨ ’ਤੇ ਵੀ ਜਾਨਲੇਵਾ ਹਮਲਾ ਕਰਦੇ ਹੋਏ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਸਕੂਟਰਾਂ-ਮੋਟਰਸਾਈਕਲਾਂ ’ਤੇ ਆਏ ਗੁੰਡਾ ਅਨਸਰ ਮੌਕੇ ਤੋਂ ਫਰਾਰ ਹੋ ਗਏ। ਗੁਲਮਰਗ ਸਿੱਟੀ ’ਚ ਹੋਈ ਗੁੰਡਾਗਰਦੀ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਮਨਜਿੰਦਰ ਸਿੰਘ (ਡਿਉਟੀ ਅਫ਼ਸਰ) ਸਾਥੀ ਕਰਮਚਾਰੀਆਂ ਨਾਲ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਚੱਕਰਾਂ 'ਚ ਪਾ 'ਤੀ ਪੁਲਸ, ਤਲਾਸ਼ੀ ਲੈਣ ਗਏ ਤਾਂ ਰਹਿ ਗਏ ਹੈਰਾਨ
ਨਰਿੰਦਰ ਕੁਮਾਰ ਚੋਪੜਾ ਨੇ ਪੁਲਸ ਨੂੰ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਭੰਨ-ਤੋੜ ਵਿਚ ਸ਼ਾਮਲ ਕੁਝ ਗੁੰਡਿਆਂ ਦੇ ਨਾਂ ਵੀ ਦੱਸੇ। ਉਸ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਇਕ ਝਗੜਾ ਹੋਇਆ ਸੀ ਪਰ ਉਸ ਦਾ ਇਸ ਝਗੜੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ ਪਰ ਹਰਦਿਆਲ ਨਗਰ ਦਾ ਰਹਿਣ ਵਾਲਾ ਕ੍ਰਿਸ਼ਨ ਅਜੇ ਵੀ ਉਸ ਦੇ ਪੁੱਤਰ ਨਾਲ ਦੁਸ਼ਮਣੀ ਰੱਖਦਾ ਸੀ ਤੇ ਉਹ ਉਸ ਨੂੰ ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦੇ ਕੇ 6.5 ਰੁਪਏ ਦੀ ਮੰਗ ਕਰ ਰਿਹਾ ਸੀ। ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਅੱਜ ਕ੍ਰਿਸ਼ਨਾ ਨੇ ਆਪਣੇ ਸਾਥੀਆਂ ਨਾਲ ਉਸ ਦੇ ਘਰ ’ਚ ਦਾਖਲ ਕੇ ਗੁੰਡਾਗਰਦੀ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਪੁਲਸ ਸਟੇਸ਼ਨ ਨੇੜੇ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਏ ਹਮਲਾਵਰ
ਜਾਂਚ ਅਧਿਕਾਰੀ ਮਨਜਿੰਦਰ ਸਿੰਘ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਗੁੰਡਿਆਂ ਨੇ ਘਰ ’ਚ ਲੱਗੇ ਸੀ. ਸੀ. ਟੀ. ਵੀ. ਵੱਲ ਧਿਆਨ ਨਹੀਂ ਦਿੱਤਾ। ਉਹ ਕੈਮਰੇ ਵਿਚ ਕੈਦ ਹੋ ਗਏ ਸਨ, ਜਿਨ੍ਹਾਂ ਦੀ ਫੁਟੇਜ ਉਨ੍ਹਾਂ ਨੇ ਆਪਣੇ ਕਬਜ਼ੇ ਵਿਚ ਲੈ ਲਈ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਗਏ ਹਨ ਤੇ ਇਨ੍ਹਾਂ ਗੁੰਡਿਆਂ ਵਿਰੁੱਧ ਢੁੱਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੁੰਡਾਗਰਦੀ ਪੁਰਾਣੀ ਰੰਜਿਸ਼ ਕਾਰਨ ਕੀਤੀ ਗਈ ਸੀ। ਮੌਕੇ ਤੋਂ ਭੱਜਣ ਵਾਲੇ ਹਮਲਾਵਰਾਂ ਨੇ ਰਾਹੁਲ ਚੋਪੜਾ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਏ. ਐੱਸ. ਆਈ. ਮਨਜਿੰਦਰ ਸਿੰਘ ਨੇ ਕਿਹਾ ਕਿ ਪੁਲਸ ਟੀਮਾਂ ਫਰਾਰ ਗੁੰਡਿਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੇ ਗੁੰਡੇ ਪੁਲਸ ਹਿਰਾਸਤ ਵਿਚ ਹੋਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e