ਫਗਵਾੜਾ ਗੇਟ ''ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ ਕੋਸ਼ਿਸ਼

Saturday, Aug 15, 2026 - 10:35 AM (IST)

ਫਗਵਾੜਾ ਗੇਟ ''ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ ਕੋਸ਼ਿਸ਼

ਜਲੰਧਰ (ਸ. ਹ.)–ਫਗਵਾੜਾ ਗੇਟ ਵਿਚ ਇਕ ਦੁਕਾਨਦਾਰ ਨੂੰ ਆਨਲਾਈਨ ਪੇਮੈਂਟ ਦੇਣ ਦੀ ਥਾਂ ਫਰਜ਼ੀ ਸਕੈਨਰ ਵਿਖਾ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ 3 ਨੌਜਵਾਨਾਂ ਨੂੰ ਦੁਕਾਨਦਾਰ ਨੇ ਫੜ ਲਿਆ। ਹਾਲਾਂਕਿ ਕੁਝ ਹੀ ਸਮੇਂ ਬਾਅਦ ਇਕ ਨੌਜਵਾਨ ਨੇ ਆਪਣੀ ਡੱਬ ਵਿਚੋਂ ਤੇਜ਼ਧਾਰ ਚਾਕੂ ਕੱਢ ਲਿਆ ਅਤੇ ਦੁਕਾਨਦਾਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਖ਼ੁਸ਼ਕਿਸਮਤੀ ਰਹੀ ਕਿ ਦੁਕਾਨਦਾਰ ਪਿੱਛੇ ਹਟ ਗਿਆ ਅਤੇ ਉਸ ਦਾ ਬਚਾਅ ਹੋ ਗਿਆ। ਹੈਰਾਨੀ ਦੀ ਗੱਲ ਹੈ ਕਿ ਇਸ ਦੌਰਾਨ ਆਲੇ-ਦੁਆਲੇ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਦੀ ਭੀੜ ਵੀ ਇਕੱਠੀ ਹੋ ਗਈ ਪਰ ਮੁਲਜ਼ਮ ਭੀੜ ਵਿਚੋਂ ਫ਼ਰਾਰ ਹੋ ਗਏ। ਵਾਰਦਾਤ ਦੀ ਵੀਡੀਓ ਵੀ ਵਾਇਰਲ ਹੋਈ, ਜਿਸ ਦੇ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਅਰੋੜਾ ਮੋਬਾਇਲ ਦੇ ਗੁਰਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ 'ਤੇ ਇਕ ਮੋਬਾਇਲ ਰਿਪੇਅਰ ਲਈ ਆਇਆ ਸੀ। ਮੋਬਾਇਲ ਦੀ ਸਕ੍ਰੀਨ ਪਾ ਕੇ ਉਸ ਨੂੰ ਠੀਕ ਕਰ ਦਿੱਤਾ ਸੀ, ਜਿਸ ਦੀ ਪੇਮੈਂਟ 1400 ਰੁਪਏ ਬਣੀ ਸੀ। ਦੁਕਾਨਦਾਰ ਨੇ ਕਿਹਾ ਕਿ ਮੋਬਾਇਲ ਲੈਣ ਲਈ 3 ਨੌਜਵਾਨ ਸ਼ੁੱਕਰਵਾਰ ਸ਼ਾਮ ਸਮੇਂ ਦੁਕਾਨ 'ਤੇ ਆਏ, ਜਿਨ੍ਹਾਂ ਵਿਚੋਂ ਇਕ ਨੌਜਵਾਨ ਮੋਟਰਸਾਈਕਲ ’ਤੇ ਬੈਠਾ ਰਿਹਾ ਪਰ 2 ਨੌਜਵਾਨ ਦੁਕਾਨ ਵਿਚ ਆ ਗਏ। ਮੋਬਾਇਲ ਲੈਣ ਦੇ ਬਾਅਦ ਨੌਜਵਾਨਾਂ ਨੇ ਆਨਲਾਈਨ ਪੈਸੇ ਪਾਉਣ ਦੀ ਗੱਲ ਕਹੀ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ

PunjabKesari

ਗੁਰਕੀਰਤ ਨੇ ਦੱਸਿਆ ਕਿ ਜਿਵੇਂ ਹੀ ਉਸ ਨੇ ਆਪਣੀ ਦੁਕਾਨ ਦਾ ਸਕੈਨਰ ਦਿੱਤਾ ਤਾਂ ਉਨ੍ਹਾਂ ਨੇ ਫਰਜ਼ੀ ਐਪ ਜ਼ਰੀਏ ਪੈਸੇ ਟਰਾਂਸਫਰ ਕਰਨ ਦਾ ਦਾਅਵਾ ਕੀਤਾ ਪਰ ਪੈਸੇ ਉਨ੍ਹਾਂ ਕੋਲ ਆਏ ਹੀ ਨਹੀਂ। ਦੇਖਦੇ ਹੀ ਦੇਖਦੇ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਗੁਰਕੀਰਤ ਨੇ ਉਨ੍ਹਾਂ ਦਾ ਮੋਟਰਸਾਈਕਲ ਰੋਕ ਲਿਆ ਅਤੇ ਤਿੰਨਾਂ ਨੂੰ ਕਾਬੂ ਕਰ ਲਿਆ। ਦੁਕਾਨਦਾਰ ਅਤੇ ਉਕਤ ਨੌਜਵਾਨਾਂ ਦੀ ਪਹਿਲਾਂ ਧੱਕਾ-ਮੁੱਕੀ ਹੋਈ ਪਰ ਮੁਲਜ਼ਮਾਂ ਵਿਚੋਂ ਇਕ ਨੌਜਵਾਨ ਨੇ ਡੱਬ ਵਿਚੋਂ ਚਾਕੂ ਕੱਢ ਲਿਆ ਅਤੇ ਗੁਰਕੀਰਤ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...

ਉਨ੍ਹਾਂ ਪਿੱਛੇ ਹਟ ਕੇ ਖ਼ੁਦ ਦਾ ਬਚਾਅ ਕੀਤਾ ਪਰ ਮੁਲਜ਼ਮ ਇਕੱਠੀ ਹੋਈ ਭੀੜ ਵਿਚੋਂ ਹੀ ਨਿਕਲ ਗਏ ਅਤੇ ਕਿਸੇ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਤਕ ਨਹੀਂ ਕੀਤੀ। ਇਸ ਸਬੰਧੀ ਪੁਲਸ ਕੰਟਰੋਲ ਰੂਮ ਵਿਚ ਸੂਚਨਾ ਦਿੱਤੀ ਗਈ, ਜਿਸ ਦੇ ਬਾਅਦ ਥਾਣਾ ਨੰਬਰ 3 ਦੇ ਇੰਚਾਰਜ ਜਤਿੰਦਰ ਸਿੰਘ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚ ਗਏ। ਸਾਰੀ ਘਟਨਾ ਦੀ ਇਕ ਵੀਡੀਓ ਵੀ ਵਾਇਰਲ ਹੋ ਗਈ, ਜਿਸ ਦੇ ਬਾਅਦ ਏ. ਐੱਸ. ਪੀ. ਨਾਰਥ ਅਸ਼ੋਕ ਮੀਣਾ ਨੇ ਕਿਹਾ ਕਿ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਬਾਅਦ ਕੇਸ ਦਰਜ ਕਰਨ ਉਪਰੰਤ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਉਥੇ ਹੀ ਫਗਵਾੜਾ ਗੇਟ ਵਰਗੀ ਭੀੜ-ਭੜੱਕੇ ਵਾਲੀ ਮਾਰਕੀਟ ਵਿਚ ਇਸ ਤਰ੍ਹਾਂ ਚਾਕੂ ਕੱਢਣ ਅਤੇ ਲਹਿਰਾਉਣ ਨਾਲ ਸਥਾਨਕ ਦੁਕਾਨਦਾਰ ਵੀ ਦਹਿਸ਼ਤ ਵਿਚ ਹਨ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News