ਫਗਵਾੜਾ ''ਚ ਗੁੰਡਾਗਰਦੀ ਦਾ ਨੰਗਾ ਨਾਚ, 2 ਧਿਰਾਂ ''ਚ ਹੋਈ ਖ਼ੂਨੀ ਝੜਪ
Monday, Oct 05, 2026 - 04:39 PM (IST)
ਫਗਵਾੜਾ (ਸੋਨੂੰ)-ਫਗਵਾੜਾ ਦੇ ਆਦਰਸ਼ ਨਗਰ 'ਚ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ, ਜਿੱਥੇ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ 'ਚ ਖ਼ੂਨੀ ਝੜਪ ਹੋ ਗਈ। ਇਸ ਘਟਨਾ 'ਚ ਦੋਵਾਂ ਧਿਰਾਂ ਦੇ ਮੈਂਬਰ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਗੱਡੀ 'ਤੇ ਮਾਮੂਲੀ ਸਕ੍ਰੈਚ ਲੱਗਣ ਨੂੰ ਲੈ ਕੇ ਵਿਵਾਦ ਹੋਇਆ ਸੀ। ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਸੀ. ਸੀ. ਟੀ. ਵੀ. ਫੁਟੇਜ 'ਚ ਵੇਖਿਆ ਜਾ ਸਕਦਾ ਹੈ ਕਿ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ

ਪਰਿਵਾਰ ਦਾ ਦੋਸ਼ ਹੈ ਕਿ ਦਾਤਰ ਨਾਲ ਹਮਲਾ ਕਰਕੇ ਜ਼ਖ਼ਮੀ ਕੀਤਾ ਗਿਆ। ਉਥੇ ਹੀ ਗੁਰੂ ਨਾਨਕ ਪੁਰਾ ਦੇ ਰਹਿਣ ਵਾਲੇ ਉਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਦੋਸਤ ਆਦਰਸ਼ ਨਗਰ ਵਿੱਚ ਰਹਿੰਦਾ ਹੈ। ਅਜਿਹੇ 'ਚ ਦੋਸਤ ਤੋਂ ਗੁਆਂਢੀਆਂ ਦੀ ਗੱਡੀ ਅਤੇ ਸਕ੍ਰੈਚ ਲੱਗ ਗਿਆ। ਇਸੇ ਗੱਲ ਨੂੰ ਲੈ ਕੇ ਦੂਜੀ ਧਿਰ ਵੱਲੋਂ ਉਨ੍ਹਾਂ ਦੀ ਗੱਡੀ ਤੋੜ ਦਿੱਤੀ ਗਈ ਅਤੇ ਦੂਜੀ ਧਿਰ ਵੱਲੋਂ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ 'ਚ ਉਸ ਦੇ ਸਿਰ 'ਤੇ ਸੱਟਾਂ ਲੱਗੀਆਂ ਹਨ। ਪੀੜਤ ਮੁਤਾਬਕ ਗੱਡੀ ਤੋੜਨ ਦੀ ਵੀਡੀਓ ਵੀ ਉਨ੍ਹਾਂ ਕੋਲ ਮੌਜੂਦ ਹੈ। ਪੀੜਤ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਧਰ ਦੂਜੀ ਧਿਰ ਦੀ ਪਰਮੀਤ ਕੌਰ ਨੇ ਕਿਹਾ ਕਿ ਉਹ ਆਦਰਸ਼ ਨਗਰ ਦੀ ਰਹਿਣ ਵਾਲੀ ਹੈ। ਦੇਰ ਰਾਤ ਗੱਡੀ 'ਤੇ ਸਕ੍ਰੈਚ ਪੈਣ ਨੂੰ ਲੈ ਕੇ ਲੜਾਈ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਦੂਜੀ ਧਿਰ ਨੇ ਮੁੰਡਿਆਂ ਨੂੰ ਬੁਲਾ ਕੇ ਹਮਲਾ ਕਰ ਦਿੱਤਾ।

ਪੀੜਤਾ ਮੁਤਾਬਕ ਪਹਿਲਾਂ ਵੀ ਉਨ੍ਹਾਂ ਦੀ ਗੱਡੀ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ ਪਰ ਉਨ੍ਹਾਂ ਨੇ ਕੁਝ ਨਹੀਂ ਕਿਹਾ। ਦੇਰ ਰਾਤ ਦੋਬਾਰਾ ਉਨ੍ਹਾਂ ਦੀ ਗੱਡੀ ਨੂੰ ਗੁਆਂਢੀਆਂ ਵੱਲੋਂ ਟੱਕਰ ਮਾਰ ਦਿੱਤੀ ਗਈ। ਇਸ ਦੌਰਾਨ ਦੂਜੀ ਧਿਰ ਵੱਲੋਂ ਛੱਤ ਤੋਂ ਗਮਲੇ ਨਾਲ ਹਮਲਾ ਕਰ ਦਿੱਤਾ। ਅਜਿਹੇ 'ਚ ਮਾਮਲਾ ਸ਼ਾਂਤ ਹੋਣ ਤੋਂ ਬਾਅਦ ਸਾਰੇ ਘਰਾਂ ਵਿੱਚ ਚਲੇ ਗਏ। ਦੇਰ ਰਾਤ ਸਾਢੇ 12 ਵਜੇ ਮੁੰਡਿਆਂ ਨੂੰ ਬੁਲਾ ਕੇ ਪਤੀ ਅਤੇ ਬੇਟੇ ਤੇ ਹਮਲਾ ਕਰ ਦਿੱਤਾ ਗਿਆ ਪਰ ਲੋਕਾਂ 'ਚ ਬਚਾਅ ਹੋਣ ਨਾਲ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਦੌਰਾਨ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਦੂਜੀ ਧਿਰ ਨੇ ਵੀ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ: ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
