ਸੁਲਤਾਨਪੁਰ ਲੋਧੀ ''ਚ ਗੁੰਡਾਗਰਦੀ ਦਾ ਨੰਗਾ ਨਾਚ, ਲਲਕਾਰੇ ਮਾਰ ਹਵਾਈ ਫਾਇਰ ਕਰਕੇ ਕੀਤੀ ਕੁੱਟਮਾਰ

08/03/2023 1:21:29 PM

ਸੁਲਤਾਨਪੁਰ ਲੋਧੀ (ਧੀਰ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਹਵਾਈ ਫਾਇਰ ਕਰਨ ਦੇ ਇਲਾਜ਼ਮ ’ਚ 3 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਸੂਰਤੀ ਰਾਮ ਵਾਸੀ ਪਿੰਡ ਸਰਾਏ ਜੱਟਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦਾ ਹੈ। ਉੱਥੇ ਹੀ ਬੀਤੀ ਰਾਤ 9.30 ਵਜੇ ਦੇ ਕਰੀਬ ਮੇਰਾ ਭਤੀਜਾ ਜਸਪਾਲ ਸਿੰਘ ਪੁੱਤਰ ਸੰਤੋਖ ਸਿੰਘ ਰੋਟੀ ਖਾ ਕੇ ਪਿੰਡ ਸੈਰ ਕਰ ਰਿਹਾ ਸੀ। ਕਰਨ ਨਾਮ ਦਾ ਇਕ ਪ੍ਰਵਾਸੀ ਮਜ਼ਦੂਰ ਜੋ ਮੇਰੇ ਆਪਣੇ ਪਿੰਡ ਦੇ ਅਮਰਿੰਦਰ ਸਿੰਘ, ਸੁਰਿੰਦਰ ਸਿੰਘ ਦੇ ਘਰ ਕੰਮ ਕਰਦਾ ਸੀ ਅਤੇ ਸਾਨੂੰ ਪਿੰਡ ਦੀ ਫਿਰਨੀ ਦੇ ਕੋਲ ਟਾਵਰ ਦੇ ਕੋਲ ਮਿਲੇ।

ਇਹ ਵੀ ਪੜ੍ਹੋ-  ਨੂਰਮਹਿਲ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ, ਨਵਜੰਮੀ ਬੱਚੀ ਖੇਤਾਂ ’ਚੋਂ ਮਿਲੀ

ਜਦੋਂ ਅਸੀਂ ਕਰਨ ਨੂੰ ਪੁੱਛਿਆ ਕਿ ਕੀ ਹਾਲ ਹੈ ਤਾਂ ਕਰਨ ਨੇ ਅੱਗੋਂ ਸਾਨੂੰ ਗਾਲ੍ਹਾਂ ਕੱਢਣੀਆਂ ਸੁਰੂ ਕਰ ਦਿੱਤੀਆਂ ਅਤੇ ਫਿਰ ਉਥੋਂ ਚਲੇ ਗਏ। ਜਿਸ ਤੋਂ ਬਾਅਦ ਉਸ ਨੇ ਜਾ ਕੇ ਆਪਣੇ ਸਰਦਾਰ ਨੂੰ ਦੱਸਿਆ ਅਤੇ ਉਸ ਦਾ ਸਰਦਾਰ ਆ ਗਿਆ। ਆਉਂਦਿਆਂ ਹੀ ਅਮਰਿੰਦਰ ਸਿੰਘ ਨੇ ਉੱਚੀ-ਉੱਚੀ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ ਰਾਈਫਲਾਂ ਲੈ ਕੇ ਆਏ। ਸੁਖਵਿੰਦਰ ਸਿੰਘ ਨੇ ਮੇਰੇ ’ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਸੁਰਿੰਦਰ ਸਿੰਘ ਨੇ 2 ਹਵਾਈ ਫਾਇਰ ਕੀਤੇ। ਜਿਸ ਦੌਰਾਨ ਹਰਦੀਪ ਸਿੰਘ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਵੱਲੋਂ ਅਮਰਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ ਦੇ ਖਿਲਾਫ ਆਈ. ਪੀ. ਸੀ. ਦੀ ਧਾਰਾ 323, 336, 34, 25, 27 ਤਹਿਤ ਥਾਣਾ ਸੁਲਤਾਨਪੁਰ ਲੋਧੀ ਮਾਮਲਾ ਦਰਜ ਕਰ ਲਿਆ ਹੈ।

PunjabKesari

ਲਾਏ ਜਾ ਰਹੇ ਦੋਸ਼ ਝੂਠੇ ਅਤੇ ਬੇਬੁਨਿਆਦ: ਸੁਖਵਿੰਦਰ ਸਿੰਘ
ਇਸ ਸਬੰਧੀ ਜਦੋਂ ਦੂਜੀ ਧਿਰ ਦੇ ਸੁਖਵਿੰਦਰ ਸਿੰਘ ਪੁੱਤਰ ਸਰਦਾਰ ਬਲਵੰਤ ਸਿੰਘ ਵਾਸੀ ਪਿੰਡ ਸਰਾਏ ਜੱਟਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਆਪਣੇ ’ਤੇ ਲੱਗੇ ਦੋਸ਼ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ। ਉਸ ਨੇ ਦੱਸਿਆ ਕਿ ਮੈਂ ਰਾਤ ਨੂੰ ਕਮਰੇ ’ਚ ਰੋਟੀ ਖਾ ਰਿਹਾ ਸੀ ਤਾਂ ਮੈਂ ਬੱਚਿਆਂ ਦੇ ਚੀਕਣ ਦੀ ਆਵਾਜ਼ ਸੁਣੀ। ਤਾਂ ਮੈਂ ਦੇਖਿਆ ਕਿ ਉੱਥੇ ਕੁਝ ਬੱਚੇ ਆਪਸ ਵਿਚ ਲੜ ਰਹੇ ਸਨ, ਜਿਸ ਨੂੰ ਲੈ ਕੇ ਅਸੀਂ ਦੋਵੇਂ ਨੌਜਵਾਨਾਂ ਨੂੰ ਘਰ-ਘਰ ਭੇਜ ਦਿੱਤਾ ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਪਹਿਲਾਂ ਵੀ ਪ੍ਰਵਾਸੀ ਮਜ਼ਦੂਰ ਸੋਬਰਨ ਦੀ ਕੁੱਟਮਾਰ ਕੀਤੀ ਸੀ। ਜਿਸ ਤੋਂ ਬਾਅਦ ਉਹ ਆਪਣੇ ਮਾਲਕ ਅਮਰਿੰਦਰ ਸਿੰਘ ਕੋਲ ਗਿਆ। ਜਿਸ ਨੇ ਅੱਗੇ ਜਾ ਕੇ ਦੱਸਿਆ ਕਿ ਕਿਸੇ ਅਣਪਛਾਤੇ ਲੁਟੇਰੇ ਨੇ ਉਸ ਦੀ ਕੁੱਟਮਾਰ ਕਰਕੇ ਉਸ ਦੇ ਪੈਸੇ ਖੋਹ ਲਏ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਅਮਰਿੰਦਰ ਸਿੰਘ ਨੇ ਆਪਣੇ ਹੀ ਘਰ ਵਿਚ ਆਪਣੇ ਬਚਾਅ ਲਈ ਦੋ ਹਵਾਈ ਫਾਇਰ ਕੀਤੇ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਰਾਦਾ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਸੀ। ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਦੀ ਕਿਸੇ ਨੇ ਕੁੱਟਮਾਰ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਲੋਕ ਇਸ ਦੀ ਦੁਰਵਰਤੋਂ ਕਰ ਕੇ ਸਾਡੇ ਤੋਂ ਆਪਣੀ ਸਿਆਸੀ ਕਿਡ਼ ਕੱਢ ਰਹੇ ਹਨ। ਉਨ੍ਹਾਂ ਐੱਸ. ਐੱਸ. ਪੀ. ਰਾਜਪਾਲ ਸਿੰਘ ਸੰਧੂ ਤੇ ਡੀ. ਐੱਸ. ਪੀ. ਬਬਨਦੀਪ ਸਿੰਘ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਜਲੰਧਰ ਵੈਸਟ ਵਿਧਾਨ ਸਭਾ ਹਲਕੇ ਤਹਿਤ ਆਉਂਦੀਆਂ ਇਹ ਸਾਰੀਆਂ ਬਸਤੀਆਂ ਡੇਂਗੂ ਦਾ ਹਾਟਸਪਾਟ ਐਲਾਨੀਆਂ

ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਜ਼ੇਰੇ ਇਲਾਜ ਹੈ ਪ੍ਰਵਾਸੀ ਮਜ਼ਦੂਰ
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਵਾਸੀ ਮਜ਼ਦੂਰ ਸੋਬਰਨ ਨੇ ਦੱਸਿਆ ਕਿ ਜਦੋਂ ਉਹ ਸਰਦਾਰ ਜੀ ਦੇ ਘਰ ਜਾ ਰਿਹਾ ਸੀ ਤਾਂ ਰਸਤੇ ਵਿਚ ਕੁਝ ਨੌਜਵਾਨਾਂ ਨੇ ਉਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਤੇ ਉਸ ਤੋਂ ਪੈਸੇ ਅਤੇ ਮੋਬਾਈਲ ਖੋਹ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਜਾ ਕੇ ਇਹ ਗੱਲ ਸਰਦਾਰ ਜੀ ਨੂੰ ਦੱਸੀ, ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਦੀ ਤਰਫ਼ੋ ਮੈਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਸ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਹੈ ਅਤੇ ਮੇਰੇ ਨਾਲ ਕੁੱਟਮਾਰ ਵੀ ਕੀਤੀ।

ਇਹ ਵੀ ਪੜ੍ਹੋ- ਹਾਈਟੈੱਕ ਹੋਈ ਟ੍ਰੈਫਿਕ ਪੁਲਸ, ਨਾਕੇ ’ਤੇ ਹੀ ਪਤਾ ਲੱਗੇਗੀ ਵਾਹਨਾਂ ਦੀ ਹਿਸਟਰੀ, ਕੱਟੇ ਜਾਣਗੇ ਸਪਾਟ ਚਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News