ਨਵੇਂ ਸਾਲ ਦੇ ਦਿਨ ਹੁਸ਼ਿਆਰਪੁਰ ਵਿਖੇ ਦੋ ਗੱਡੀਆਂ ਦੀ ਭਿਆਨਕ ਟੱਕਰ, ਬੱਚੇ ਸਮੇਤ ਚਾਰ ਜ਼ਖ਼ਮੀ
Thursday, Jan 01, 2026 - 06:19 PM (IST)
ਗੜ੍ਹਸ਼ੰਕਰ/ਮਾਹਿਲਪੁਰ (ਭਾਰਦਵਾਜ/ਜਸਵੀਰ)- ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਨੇੜੇ ਮਾਰੂਤੀ ਏਜੰਸੀ ਦੇ ਸਾਹਮਣੇ ਦੋ ਗੱਡੀਆਂ ਦੀ ਟੱਕਰ ਹੋਣ ਕਾਰਨ ਇਕ ਬੱਚੇ ਸਮੇਤ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਵੀਰਵਾਰ ਦੁਪਹਿਰ ਕਰੀਬ ਪੌਣੇ ਤਿੰਨ ਵਜੇ ਵਾਪਰਿਆ। ਰਾਹਗੀਰਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਅੱਗੇ ਰੈਫਰ ਕਰ ਦਿੱਤਾ।
ਜਾਣਕਾਰੀ ਦਿੰਦੇ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ (ਵਾਸੀ ਪਿੰਡ ਧੌਲਾ, ਜ਼ਿਲ੍ਹਾ ਨਵਾਂਸ਼ਹਿਰ) ਨੇ ਦੱਸਿਆ ਕਿ ਉਹ ਆਪਣੀ ਸਵਿੱਫਟ ਕਾਰ ’ਚ ਸਵਾਰ ਹੋ ਕੇ ਜੰਮੂ ਤੋਂ ਆਪਣੇ ਪਿੰਡ ਜਾ ਰਹੇ ਸਨ। ਜਦੋਂ ਉਹ ਦੋਹਲਰੋਂ ਕੋਲ ਪੁੱਜੇ ਤਾਂ ਅੱਗੇ ਜਾ ਰਹੀ ਇਕ ਸਕਾਰਪੀਓ ਗੱਡੀ, ਜੋਕਿ ਦੂਜੇ ਪਾਸੇ ਮੁੜ ਰਹੀ ਸੀ, ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ’ਚ ਗੁਰਜੀਤ ਸਿੰਘ ਅਤੇ ਉਸ ਦੇ ਪਿਤਾ ਗੁਰਦੇਵ ਸਿੰਘ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ
ਦੂਜੇ ਪਾਸੇ ਸਕਾਰਪੀਓ ਚਾਲਕ ਹਰਬਲਰਾਜ ਸਿੰਘ ਪੁੱਤਰ ਸੋਹਣ ਸਿੰਘ (ਵਾਸੀ ਪਿੰਡ ਲੰਗੇਰੀ, ਥਾਣਾ ਮਾਹਿਲਪੁਰ) ਨੇ ਦੱਸਿਆ ਕਿ ਉਹ ਆਪਣੇ ਭਾਣਜੇ ਨੂੰ ਹਸਪਤਾਲ ਤੋਂ ਲੈ ਕੇ ਘਰ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਵੱਲ ਮੁੜਨ ਲੱਗੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਅਤੇ ਇਕ ਛੋਟਾ ਬੱਚਾ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਏ. ਐੱਸ. ਆਈ. ਰਸ਼ਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
