ਤਲਵਾੜਾ-ਊਨਾ ਰੋਡ ''ਤੇ ਭਿਆਨਕ ਸੜਕ ਹਾਦਸਾ, ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

Thursday, Aug 13, 2026 - 02:26 PM (IST)

ਤਲਵਾੜਾ-ਊਨਾ ਰੋਡ ''ਤੇ ਭਿਆਨਕ ਸੜਕ ਹਾਦਸਾ, ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਤਲਵਾੜਾ (ਅਮਰੀਕ)- ਤਲਵਾੜਾ-ਊਨਾ ਕੌਮੀ ਮਾਰਗ 'ਤੇ ਖੋਖਾ ਮਾਰਕੀਟ ਨੇੜੇ ਲੇਬਰ ਚੌਕ 'ਤੇ ਵੀਰਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਪਿੱਛੇ ਤੋਂ ਆ ਰਹੇ ਇਕ ਅਣਪਛਾਤੇ ਟਿੱਪਰ ਟਰੱਕ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਸ਼ਹਿਰਕ ਪਿੰਡ ਦਾ ਤ੍ਰਿਲੋਕ ਚੰਦ ਪੁੱਤਰ ਵਿਸ਼ੰਬਰ ਸਿੰਘ ਆਪਣੇ ਸਹੁਰੇ ਰਾਜਿੰਦਰ ਸਿੰਘ ਪੁੱਤਰ ਪਿਆਰੇ ਲਾਲ ਨਾਲ ਮੋਟਰਸਾਈਕਲ 'ਤੇ ਹਿਮਾਚਲ ਪ੍ਰਦੇਸ਼ ਦੇ ਸੰਸਾਰਪੁਰ ਟੈਰੇਸ ਵਿਖੇ ਆਪਣੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਜਦੋਂ ਉਹ ਤਲਵਾੜਾ-ਊਨਾ ਮਾਰਗ ਤੋਂ ਲੰਘ ਰਹੇ ਸਨ ਤਾਂ ਖੋਖਾ ਮਾਰਕੀਟ ਨੇੜੇ ਪਿੱਛੇ ਤੋਂ ਆ ਰਹੇ ਇਕ ਅਣਪਛਾਤੇ ਟਿੱਪਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਰਜਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਵਿਸ਼ੰਬਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਤਲਵਾੜਾ ਦੇ ਬੀ. ਬੀ. ਐੱਮ. ਬੀ. ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਦਸੂਹਾ ਦੇ ਸ਼ਿਵਲ ਹਸਪਤਾਲ ਰੈਫਰ ਕਰ ਦਿੱਤਾ।

PunjabKesari

ਇਹ ਵੀ ਪੜ੍ਹੋ: ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼

ਹਾਦਸੇ ਦੀ ਸੂਚਨਾ ਮਿਲਦੇ ਹੀ ਤਲਵਾੜਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬੀ. ਬੀ. ਐੱਮ. ਬੀ. ਹਸਪਤਾਲ ਭੇਜ ਦਿੱਤਾ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਪੁਲਸ ਨੇ ਅਣਪਛਾਤੇ ਟਿੱਪਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਸਵੇਰੇ ਸਾਢੇ 10 ਵਜੇ ਦੇ ਕਰੀਬ ਹਸਪਤਾਲ ਨੂੰ ਦੋ ਸੜਕ ਹਾਦਸਿਆਂ ਦੇ ਮਾਮਲੇ ਆਏ ਸਨ। ਰਾਜਿੰਦਰ ਸਿੰਘ ਨੂੰ ਮ੍ਰਿਤਕ ਹਾਲਤ 'ਚ ਹਸਪਤਾਲ ਲਿਆਂਦਾ ਗਿਆ, ਜਦਕਿ ਵਿਸ਼ਵੰਬਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜ਼ਖ਼ਮੀ ਨੂੰ ਅਗਲੇ ਇਲਾਜ ਲਈ ਸ਼ਿਵਲ ਹਸਪਤਾਲ ਦਸੂਹਾ ਰੈਫਰ ਕਰ ਦਿੱਤਾ ਗਿਆ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਅਣਪਛਾਤੇ ਟਿੱਪਰ ਡਰਾਈਵਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70 ਹਜ਼ਾਰ ਡਾਲਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News