ਰੱਥ ਨਾਲ ਬੰਨ੍ਹੇ 2 ਘੋੜੇ ਬੇਕਾਬੂ ਹੋ ਕੇ ਵਾਹਨਾਂ ਨਾਲ ਟਕਰਾਏ, ਇਕ ਘੋੜੇ ਦੀ ਮੌਤ
Wednesday, Oct 09, 2024 - 12:41 PM (IST)
ਜਲੰਧਰ (ਰਮਨ)–ਥਾਣਾ ਨੰਬਰ 2 ਅਧੀਨ ਪੈਂਦੇ ਡਾਲਫਿਨ ਹੋਟਲ ਨੇੜੇ ਪੁਰਾਣੀ ਸਬਜ਼ੀ ਮੰਡੀ ਚੌਂਕ ਵਿਚ ਰੱਥ ਨਾਲ ਬੰਨ੍ਹੇ 2 ਘੋੜੇ ਬੇਕਾਬੂ ਹੋ ਕੇ ਭੀੜ ਨਾਲ ਟਕਰਾਅ ਗਏ। ਇਸ ਹਾਦਸੇ ਦੌਰਾਨ ਬਾਈਕ ਸਵਾਰ 2 ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਅਤੇ ਮੌਕੇ ’ਤੇ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ 2 ਘੋੜਿਆਂ ਵਿਚੋਂ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ਕਾਰਨ ਪੂਰੇ ਬਾਜ਼ਾਰ ਵਿਚ ਹਫ਼ੜਾ-ਦਫ਼ੜੀ ਮਚ ਗਈ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਹਾਦਸੇ ਵਿਚ ਜ਼ਖ਼ਮੀ ਹੋਏ 2 ਬਾਈਕ ਸਵਾਰ ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਦੀ ਪਛਾਣ ਕਰਨ ਮਲਹੋਤਰਾ ਨਿਵਾਸੀ ਕਪੂਰਥਲਾ ਅਤੇ ਕ੍ਰਿਸ਼ਨਾ ਬਾਲੀ ਨਿਵਾਸੀ ਜਲੰਧਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਕਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਜਲੰਧਰ ਵਿਚ ਐੱਮ. ਆਰ. ਦਾ ਕੰਮ ਕਰਦਾ ਹੈ, ਇਸ ਲਈ ਉਹ ਰੋਜ਼ਾਨਾ ਕਪੂਰਥਲਾ ਤੋਂ ਜਲੰਧਰ ਦਾ ਸਫ਼ਰ ਕਰਦਾ ਹੈ। ਮੰਗਲਵਾਰ ਨੂੰ ਵੀ ਉਹ ਆਪਣੇ ਸਾਥੀ ਨਾਲ ਕੰਮ ਤੋਂ ਡਾਲਫਿਨ ਹੋਟਲ ਨੇੜੇ ਜਾ ਰਿਹਾ ਸੀ। ਇਸੇ ਵਿਚਕਾਰ ਪਿੱਛਿਓਂ ਲੋਕਾਂ ਦੇ ਚੀਕਣ ਦੀ ਆਵਾਜ਼ ਸੁਣੀ ਤਾਂ ਪਿੱਛੇ ਪਲਟ ਕੇ ਦੇਖਿਆ ਕਿ ਰੱਥ ਨਾਲ ਬੰਨ੍ਹੇ 2 ਘੋੜੇ ਬੇਕਾਬੂ ਹੋ ਕੇ ਦੌੜ ਰਹੇ ਹਨ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਦੋਵਾਂ ਘੋੜਿਆਂ ਨੇ ਉਨ੍ਹਾਂ ਨੂੰ ਡੇਗ ਦਿੱਤਾ। ਟੱਕਰ ਵੱਜਣ ਤੋਂ ਬਾਅਦ ਉਹ ਦੂਰ ਜਾ ਡਿੱਗੇ, ਜਦੋਂ ਕਿ ਕ੍ਰਿਸ਼ਨਾ ਘੋੜੇ ਦੇ ਹੇਠਾਂ ਆ ਗਿਆ ਅਤੇ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ।
ਮੌਕੇ ’ਤੇ ਪਹੁੰਚੇ ਥਾਣਾ ਨੰਬਰ 2 ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਘੋੜੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਪਸ਼ੂ ਹਸਪਤਾਲ ਵਿਚ ਰੱਖਿਆ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਘੋੜਿਆਂ ਦੇ ਬੇਕਾਬੂ ਹੋਣ ਦੀ ਵਜ੍ਹਾ ਕੀ ਸੀ। ਜ਼ਖ਼ਮੀਆਂ ਦੇ ਬਿਆਨ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 2 ਜਵਾਨਾਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ