ਬੇਕਾਬੂ ਹੋਏ ਘੋੜੇ ਨੇ ਸੜਕ ’ਤੇ ਜਾ ਰਹੇ ਐਕਟਿਵਾ ਸਵਾਰ ਇਕ ਵਿਅਕਤੀ ਦੀ ਲਈ ਜਾਨ

05/11/2021 11:47:28 AM

ਜਲੰਧਰ (ਸੋਨੂੰ) - ਜਲੰਧਰ ਦੇ ਬਸਤੀ ਸ਼ੇਖ ਅੱਡਾ ਚੌਕ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੇਕਾਬੂ ਹੋਏ ਇਕ ਘੋੜੇ ਨੇ ਸੜਕ ’ਤੇ ਜਾ ਰਹੇ ਐਕਟਿਵਾ ਸਵਾਰ ਇਕ ਵਿਅਕਤੀ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਸੋਨੂੰ ਵਜੋਂ ਹੋਈ ਹੈ, ਜੋ ਸੀਵਰੇਜ ਦਾ ਕੰਮ ਕਰ ਰਿਹਾ ਸੀ। ਉਹ ਰੋਜ਼ਾਨਾ ਦੇ ਵਾਂਗ ਅੱਜ ਵੀ ਆਪਣਾ ਕੰਮ ਕਰਨ ਜਾ ਰਿਹਾ ਸੀ। 

ਪੜ੍ਹੋ ਇਹ ਵੀ ਖਬਰ ਇਨਸਾਨੀਅਤ ਸ਼ਰਮਸਾਰ : ਪਠਾਨਕੋਟ 'ਚ ਨਾਲ਼ੀ ’ਚੋਂ ਮਿਲਿਆ ਨਵਜਨਮੇ ਬੱਚੇ ਦਾ ਭਰੂਣ, ਫ਼ੈਲੀ ਸਨਸਨੀ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਬਸਤੀ ਅੱਡਾ ਚੌਕ ਨੇੜੇ ਘੋੜੇ ਦੀ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਘੋੜਾ ਘਬਰਾ ਗਿਆ ਅਤੇ ਬੇਕਾਬੂ ਹੋ ਗਿਆ। ਉਹ ਉਥੋ ਦੀ ਲੰਘ ਰਹੇ ਤਰਸੇਮ ਲਾਲ ਉਰਫ ਸੋਨੂੰ ਦੇ ਉੱਪਰ ਚੜ੍ਹ ਗਿਆ, ਜਿਸ ਨੂੰ ਉਸ ਨੇ ਕੁਚਲ ਦਿੱਤਾ। ਜ਼ਖ਼ਮੀ ਹਾਲਤ ’ਚ ਜਦੋਂ ਉਕਤ ਵਿਅਕਤੀ ਨੂੰ ਹਸਪਤਾਲ ਲੈ ਕੇ ਜਾਣ ਲੱਗੇ ਤਾਂ ਉਸ ਦੀ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। 

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ


rajwinder kaur

Content Editor

Related News