ਹੁਸ਼ਿਆਰਪੁਰ ਜ਼ਿਲ੍ਹੇ ''ਚ 25 ਨਵੇਂ ਪਾਜ਼ੇਟਿਵ ਮਰੀਜ਼ ਆਉਣ ਨਾਲ ਕੁੱਲ ਗਿਣਤੀ ਹੋਈ 6821

11/25/2020 1:16:37 AM

ਹੁਸ਼ਿਆਰਪੁਰ,(ਘੁੰਮਣ)-ਸਿਹਤ ਵਿਭਾਗ ਨੂੰ ਅੱਜ ਪ੍ਰਾਪਤ ਹੋਈ 845 ਸੈਂਪਲਾਂ ਦੀ ਰਿਪੋਰਟ 'ਚ 25 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 6821 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1708 ਨਵੇਂ ਸੈਂਪਲ ਲੈਣ ਅਤੇ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,87,398 ਹੋ ਗਈ ਹੈ। ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,79,858 ਸੈਂਪਲ ਨੈਗੇਟਿਵ, ਜਦਕਿ 1986 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 133 ਸੈਂਪਲ ਇਨਵੈਲਿਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 244 ਹੈ। ਇਸ ਤੋਂ ਇਲਾਵਾ ਐਕਟਿਵ ਕੇਸਾਂ ਦੀ ਗਿਣਤੀ 201 ਹੈ ਅਤੇ 6376 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ।
ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹੇ 'ਚ ਆਏ 25 ਕੇਸਾਂ ਵਿਚ 18 ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ ਹਨ, ਜਦਕਿ 7 ਜ਼ਿਲੇ ਦੇ ਹੋਰ ਸਿਹਤ ਕੇਂਦਰਾਂ ਤੋਂ ਪਾਜ਼ੇਟਿਵ ਮਰੀਜ਼ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਆਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਈ ਜਾਵੇ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ 'ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।


Deepak Kumar

Content Editor

Related News