ਹੁਸ਼ਿਆਰਪੁਰ : ਡੀ. ਸੀ. ਨੇ ਸੁਨਿਆਰਿਆਂ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਕੀਤਾ ਇਹ ਹੁਕਮ

05/13/2021 7:04:03 PM

ਹੁਸ਼ਿਆਰਪੁਰ (ਵਰਿੰਦਰ ਪੰਡਿਤ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਕਸ਼ੈ ਤ੍ਰਿਤੀਆ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ’ਚ ਸੁਨਿਆਰਿਆਂ ਦੀਆਂ ਸਾਰੀਆਂ ਦੁਕਾਨਾਂ 14 ਮਈ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਖੋਲ੍ਹਣ ਦੀ ਛੋਟ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸਾਰੀਆਂ ਦੁਕਾਨਾਂ ਨੂੰ ਕੋਵਿਡ ਸਿਹਤ ਪ੍ਰੋਟੋਕਾਲ ਦੀ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਕ ਹੋਰ ਹੁਕਮ ’ਚ ਉਨ੍ਹਾਂ 15 ਮਈ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ ਬੈਂਕਾਂ ਦੇ ਏ. ਟੀ. ਐੱਮਜ਼ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਬਹੁਤ ਜ਼ਰੂਰੀ ਕੰਮ ਹੋਣ ’ਤੇ ਹੀ ਘਰ ’ਚੋਂ ਬਾਹਰ ਨਿਕਲਣ ਅਤੇ ਸਿਹਤ ਪ੍ਰੋਟੋਕਾਲ ਦੀ ਗੰਭੀਰਤਾ ਨਾਲ ਪਾਲਣਾ ਕਰਨ।


Manoj

Content Editor

Related News