ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਬਣੇ ਯੂਥ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ

Thursday, Jun 03, 2021 - 04:52 PM (IST)

ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਬਣੇ ਯੂਥ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਨੂੰ ਯੂਥ  ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਸਰਬਜੋਤ ਸਿੰਘ ਸਾਬੀ ਮੁਕੇਰੀਆਂ ਅਤੇ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੋਨੂੰ ਟੇਰਕਿਆਣਾ ਦੀ ਇਹ ਨਿਯੁਕਤੀ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਐਲਾਨ, ਇਸ ਮਹੀਨੇ ਤੋਂ ਧੀਆਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਸ਼ਗਨ

ਇਸ ਮੌਕੇ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੋਨੂੰ ਟੇਰਕਿਆਣਾ ਨੇ ਪਾਰਟੀ ਹਾਈਕਮਾਂਡ ਅਤੇ ਯੂਥ ਸਮੁੱਚੀ ਜ਼ਿਲ੍ਹਾ ਜਥੇਬੰਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲਿਜਾਣ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਹੋਰ ਕਿਹਾ ਕਿ ਆਉਣ ਵਾਲੀਆਂ 2022 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਯੂਥ  ਅਕਾਲੀ ਦਲ ਦੀ ਅਹਿਮ ਭੂਮਿਕਾ ਰਹੇਗੀ।

ਇਹ ਵੀ ਪੜ੍ਹੋ: ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News