ਕੈਬਨਿਟ ਮੰਤਰੀ ਰੰਧਾਵਾ ''ਤੇ ਕੀਤਾ ਜਾਵੇ ਮਾਮਲਾ ਦਰਜ : ਸ਼੍ਰੋਮਣੀ ਅਕਾਲੀ ਦਲ

01/03/2020 6:18:27 PM

ਹੁਸ਼ਿਆਰਪੁਰ (ਅਮਰੀਕ, ਘੁੰਮਣ) - ਸ਼੍ਰੋਮਣੀ ਅਕਾਲੀ ਦਲ ਨੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲਾ ਪ੍ਰਧਾਨ ਦਿਹਾਤੀ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲਾ ਪ੍ਰਧਾਨ ਸ਼ਹਿਰੀ ਦੀ ਅਗਵਾਈ 'ਚ ਜ਼ਿਲਾ ਪੁਲਸ ਮੁੱਖੀ ਗੌਰਵ ਗਰਗ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਵਰਤੀ ਸ਼ਬਦਾਵਲੀ ਦੇ ਰੋਸ ਵਜੋਂ ਮੰਗ-ਪੱਤਰ ਸੌਪਿਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਰੰਧਾਵਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਲਈ ਵਰਤੀ ਗਈ ਸ਼ਬਦਾਵਲੀ ਨਾ ਸਹਿਣਯੋਗ ਹੈ, ਜਿਸ ਨਾਲ ਸਮੁੱਚੀ ਸਿੱਖ ਕੌਮ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਪੁਲਸ ਮੁੱਖੀ ਤੋਂ ਮੰਗ ਕੀਤੀ ਕਿ ਕੈਬਨਿਟ ਮੰਤਰੀ ਦੇ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਉੜਮੁੜ ਟਾਂਡਾ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ, ਅਵਤਾਰ ਸਿੰਘ ਜੌਹਲ ਸਾਬਕਾ ਚੇਅਰਮੈਨ ਤੇ ਹੋਰ ਵੱਡੀ ਗਿਣਤੀ 'ਚ ਅਕਾਲੀ ਆਗੂ ਹਾਜ਼ਰ ਸਨ।


rajwinder kaur

Content Editor

Related News