ਪੁਰਤਗਾਲ ਹਾਦਸੇ ''ਚ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਭਾਰਤ ਲਿਆਉਣ ਦੀ ਕੀਤੀ ਮੰਗ

07/18/2019 4:58:31 PM

ਹੁਸ਼ਿਆਰਪੁਰ (ਅਮਰੀਕ) : ਕੁਝ ਦਿਨ ਪਹਿਲਾਂ ਪੁਰਤਗਾਲ 'ਚ ਇਕ ਦਰਦਨਾਕ ਸੜਕ ਹਾਦਸੇ 'ਚ 4 ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ 'ਚ ਇਕ ਨੌਜਵਾਨ ਹੁਸ਼ਿਆਰਪੁਰ ਦੇ ਟਾਂਡਾ ਅਧੀਨ ਪੈਂਦੇ ਪਿੰਡ ਮਿਆਨੀ ਦਾ ਰਹਿਣਾ ਵਾਲਾ ਨੌਜਵਾਨ ਰਜਨ ਵੀ ਸ਼ਾਮਲ ਸੀ। ਰਜਤ ਦੇ ਪਰਿਵਾਰ ਮੈਂਬਰਾਂ ਨੇ ਅੱਜ ਭਾਜਪਾ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰ ਨੇ ਮੰਗ ਕੀਤੀ ਕਿ ਸਾਰੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਭਾਰਤ ਲਿਆਂਦਾ ਜਾਵੇ। ਇਸ ਦੌਰਾਨ ਭਾਜਪਾ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ।


Related News