ਹੁਸ਼ਿਆਰਪੁਰ ''ਚ ਦੋ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

5/22/2020 3:46:54 PM

ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੇ ਬੱਸ ਸਟੈਂਡ ਦੇ ਬਾਹਰ ਦੋ ਦੁਕਾਨਾਂ 'ਚ ਬੀਤੀ ਰਾਤ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ 'ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕਾਂ ਨੇ ਦੱਸਿਆ ਕਿ ਆਲੇ-ਦੁਆਲੇ ਦੇ ਲੋਕਾਂ ਨੇ ਸਾਨੂੰ ਫੋਨ 'ਤੇ ਦੱਸਿਆ ਕਿ ਤੁਹਾਡੀਆਂ ਦੁਕਾਨਾਂ 'ਚੋਂ ਧੂੰਆਂ ਨਿਕਲ ਰਿਹਾ ਹੈ ਜਦੋਂ ਅਸੀਂ ਉਥੇ ਗਏ ਤਾਂ ਦੁਕਾਨਾਂ 'ਚ ਅੱਗ ਲੱਗੀ ਹੋਈ ਸੀ। ਦੁਕਾਨ ਮਾਲਕ ਰਮਨ ਕੁਮਾਰ ਨੇ ਦੱਸਿਆ ਕਿ ਇਸ ਅੱਗ ਕਾਰਨ ਉਸ ਦਾ ਕਰੀਬ ਦੋ ਲੱਖ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਪਤਾ ਚੱਲ ਸਕਿਆ।

ਇਹ ਵੀ ਪੜ੍ਹੋ : ਬਠਿੰਡਾ ਦੇ ਫੌਜੀ ਚੌਂਕ 'ਚ ਸਿੰਡੀਕੇਟ ਬੈਂਕ ਦੀ ਬ੍ਰਾਂਚ 'ਚ ਲੱਗੀ ਅੱਗਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Baljeet Kaur

Content Editor Baljeet Kaur