ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਵਿਡ-19 ਵੈਕਸੀਨ ਸਬੰਧੀ ਮੁਹਿੰਮ ਦੀ ਸ਼ੁਰੂਆਤ

01/17/2021 12:06:27 PM

ਹੁਸ਼ਿਆਰਪੁਰ (ਘੁੰਮਣ)-ਕੋਵਿਡ-19 ਵੈਕਸੀਨ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹੇ ਵਿਚ ਸਿਵਲ ਹਸਪਤਾਲ ਦਸੂਹਾ, ਮੁਕੇਰੀਆਂ ਅਤੇ ਗਡ਼੍ਹਸ਼ੰਕਰ ਤੋਂ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਡ਼ਾ ਦੀ ਅਗਵਾਈ ਵਿਚ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ 59 ਵੈਕਸੀਨ ਸੈਂਟਰਾਂ ’ਤੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਰਾਜ ਪੱਧਰ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਤੋਂ ਕਰਨ ਉਪਰੰਤ ਜ਼ਿਲ੍ਹੇ ਦੇ ਵੱਖ-ਵੱਖ ਵੈਕਸੀਨ ਸੈਟਰਾਂ ’ਚ ਕੀਤੀ ਗਈ। ਵੈਕਸੀਨੇਸ਼ਨ ਦੇ ਕੰਮ ਦਾ ਨਿਰੀਖਣ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਜਿਨ੍ਹਾਂ ਵਿਚ ਡਾ. ਸੀਮਾ ਗਰਗ ਜ਼ਿਲਾ ਟੀਕਾਕਰਨ ਅਫ਼ਸਰ ਸਬ-ਡਵੀਜ਼ਨ ਹਸਪਤਾਲ ਗਡ਼੍ਹਸ਼ੰਕਰ ਤੇ ਸਬ-ਡਿਵੀਜ਼ਨ ਹਸਪਤਾਲ ਮੁਕੇਰੀਆਂ ਦੀ ਵੈਕਸੀਨੇਸ਼ਨ ਨੂੰ ਡਾ. ਪਵਨ ਕੁਮਾਰ ਸਹਾਇਕ ਸਿਵਲ ਸਰਜਨ ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ :  NRI ਪਤੀ ਦੇ ਇਸ ਕਾਰੇ ਨੇ ਚੱਕਰਾਂ ’ਚ ਪਾਇਆ ਟੱਬਰ, ਪਤਨੀ ਨੂੰ ਬੋਲਿਆ- ‘ਤੈਨੂੰ ਛੱਡ ਸਕਦਾ ਪਰ ਪ੍ਰੇਮਿਕਾ ਨੂੰ ਨਹੀਂ’

ਸਿਵਲ ਸਰਜਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ਼ਨੀਵਾਰ ਤੋਂ ਸ਼ੁਰੂ ਹੋਏ ਪਹਿਲੇ ਗੇੜ ਦੌਰਾਨ ਸਿਹਤ ਕਾਮਿਆਂ ਨੂੰ ਇਹ ਵੈਕਸੀਨ ਦਿੱਤੀ ਜਾ ਰਹੀ ਹੈ ਅਤੇ ਮਹਿਕਮੇ ਦੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਵੱਲੋਂ ਸਵੈ-ਇੱਛਾ ਨਾਲ ਇਸ ਟੀਕਾਕਰਨ ਵਿਚ ਆਪਣੀ ਸ਼ਮੂਲੀਅਤ ਕਰਵਾਈ ਜਾ ਰਹੀ ਹੈ। ਜ਼ਿਲ੍ਹੇ ਵਿਚ 8 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਇਸ ਪਹਿਲੇ ਫੇਜ਼ ਦੌਰਾਨ ਕਵਰ ਕੀਤਾ ਜਾਵੇਗਾ। ਵੈਕਸੀਨ ਦੀ ਸ਼ੁਰੂਅਤ ਵਾਲੇ ਦਿਨ ਪੂਰੀਆਂ ਸਾਵਧਾਨੀਆਂ ਨਾਲ 50 ਸਾਲ ਤੋਂ ਘੱਟ ਉਮਰ ਦੇ ਲਾਭਪਾਤਰੀਆ ਨੂੰ ਇਹ ਟੀਕਾ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਬਰਡ ਫਲੂ ਨੂੰ ਲੈ ਕੇ ਡੇਰਾ ਬਿਆਸ ਨੇ ਜਾਰੀ ਕੀਤੇ ਨਿਰਦੇਸ਼

ਇਸ ਮੌਕੇ ਟੀਕਾਕਰਨ ਕਰਵਾਉਣ ਵਾਲੇ ਵਲੰਟੀਅਰ ਡਾ. ਕਪਿਲ ਡੋਗਰਾ, ਡਾ. ਰਜਵੰਤ ਕੌਰ, ਡਾ. ਸਵਿਤਾ ਰਾਣਾ ਨੇ ਟੀਕਾਕਰਨ ਲਵਾਉਣ ਉਪਰੰਤ ਦੱਸਿਆ ਕਿ ਇਹ ਟੀਕਾ ਸੁਰੱਖਿਅਤ ਹੈ ਅਤੇ ਉਹ ਬਿਲਕੁੱਲ ਪਹਿਲਾਂ ਦੀ ਤਰ੍ਹਾਂ ਹੀ ਤੰਦਰੁਸਤ ਮਹਿਸੂਸ ਕਰ ਰਹੇ ਹਨ। ਇਸ ਜ਼ਿਲ੍ਹਾ ਪੱਧਰੀ ਟੀਕਾਕਰਨ ਪ੍ਰੋਗਰਾਮ ਵਿਚ ਸੰਸਥਾ ਦੇ ਇੰਚਾਰਜ ਡਾ. ਦਵਿੰਦਰ ਪੁਰੀ, ਨੋਡਲ ਅਫ਼ਸਰ ਸੰਜੀਵ ਪੁਰੀ, ਡਾ. ਕਰਣ, ਰਜਿੰਦਰ ਸਿੰਘ, ਸੁਰਿੰਦਰ ਸਿੰਘ, ਵਰਿੰਦਰ ਸਿੰਘ ਆਦਿ ਅਧਿਕਾਰੀ ਵੀ ਮੌਜੂਦ ਸਨ।

shivani attri

This news is Content Editor shivani attri