ਇਸ ਸੀਜ਼ਨ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ’ਚ 3,42,321 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦੀ ਸੰਭਾਵਨਾ : ਅਪਨੀਤ ਰਿਆਤ

04/07/2021 2:04:25 PM

ਹੁਸ਼ਿਆਰਪੁਰ (ਘੁੰਮਣ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਸਾਲ 2020-21 ਵਿਚ ਜ਼ਿਲ੍ਹੇ ’ਚ ਕਣਕ ਦੀ ਬਿਜਾਈ ਦਾ ਰਕਬਾ 1,42,000 ਹੈਕਟੇਅਰ ਰਿਹਾ ਹੈ ਅਤੇ ਇਸ ਸਾਲ ਸਾਲ ਮੰਡੀਆਂ ਵਿਚ 3,42,321 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦੀ ਉਮੀਦ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 31,120 ਮੀਟ੍ਰਿਕ ਟਨ ਵੱਧ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਮੰਡੀਆਂ ਤੋਂ 3,11,201 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਸੀ।

ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਕਰਨਾ ਪਵੇਗਾ ਇੰਤਜ਼ਾਰ

ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਵੱਲੋਂ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 10 ਅਪ੍ਰੈਲ ਤੋਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰ ਵੱਲੋਂ ਕਣਕ ਦੀ ਐੱਮ. ਐੱਸ. ਪੀ. 1975 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਦੀ ਪਾਲਿਸੀ ਮੁਤਾਬਕ ਵੇਚੀ ਗਈ ਫ਼ਸਲ ਦੀ 72 ਘੰਟੇ ਵਿਚ ਲਿਫਟਿੰਗ ਅਤੇ 48 ਘੰਟੇ ਵਿਚ ਪੇਮੈਂਟ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸਰਕਾਰ ਦੀ ਏਜੰਸੀ ਵਿਚ ਪਨਗਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸ ਕਾਰਪੋਰੇਸ਼ਨ ਅਤੇ ਐੱਫ. ਸੀ. ਆਈ. ਵੱਲੋਂ ਖਰੀਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੱਖਾਂ ਦੀ ਰੌਸ਼ਨੀ ਵਧਾਉਣ ਲਈ ਲਾਹੇਵੰਦ ਹੈ ਕਰੇਲੇ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫਾਇਦੇ

shivani attri

This news is Content Editor shivani attri