ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਕਾਰਨ 2 ਦੀ ਮੌਤ, 24 ਪਾਜ਼ੇਟਿਵ

12/29/2020 1:40:12 AM

ਹੁਸ਼ਿਆਰਪੁਰ, (ਘੁੰਮਣ)- ਸਿਹਤ ਵਿਭਾਗ ਨੂੰ ਅੱਜ ਪ੍ਰਾਪਤ ਹੋਈ 1149 ਸੈਂਪਲਾਂ ਦੀ ਰਿਪੋਰਟ ਤੋਂ ਬਾਅਦ ਪਾਜ਼ੇਟਿਵ ਮਰੀਜ਼ਾਂ ਦੇ 24 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 7696 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1255 ਨਵੇਂ ਸੈਂਪਲ ਲਏ ਗਏ ਅਤੇ ਜ਼ਿਲੇ ਵਿਚ ਕੋਵਿਡ-19 ਦੇ ਹੁਣ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 2,30,700 ਹੋ ਗਈ ਹੈ। ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 2,22,938 ਸੈਂਪਲ ਨੈਗੇਟਿਵ, ਜਦਕਿ 1661 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 149 ਸੈਂਪਲ ਇਨਵੈਲਿਡ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 134 ਹੈ। ਜਦਕਿ ਠੀਕ ਹੋ ਕੇ ਘਰ ਜਾਣ ਵਾਲੇ ਮਰੀਜ਼ਾਂ ਦੀ ਗਿਣਤੀ 7254 ਹੈ।

ਸਿਵਲ ਸਰਜਨ ਨੇ ਦੱਸਿਆ ਕਿ ਅੱਜ ਨਵੇਂ ਆਏ 24 ਪਾਜ਼ੇਟਿਵ ਕੇਸਾਂ ਵਿਚ 5 ਹੁਸ਼ਿਆਰਪੁਰ ਸ਼ਹਿਰੀ ਖੇਤਰ ਅਤੇ 19 ਕੇਸ ਹੋਰ ਪੀ. ਐੱਚ. ਸੀਜ਼ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਜ਼ਿਲੇ ਵਿਚ 2 ਮੌਤਾਂ ਕੋਰੋਨਾ ਨਾਲ ਹੋਈਆਂ ਹਨ। ਜਿਨ੍ਹਾਂ ਵਿਚ 65 ਸਾਲਾ ਔਰਤ ਵਾਸੀ ਮੁਹੱਲਾ ਮਾਊਂਟ ਐਵਨਿਊ ਹੁਸ਼ਿਆਰਪੁਰ ਦੀ ਮੌਤ ਪੀ. ਜੀ. ਆਈ. ਚੰਡੀਗਡ਼੍ਹ ਅਤੇ 69 ਸਾਲਾ ਔਰਤ ਵਾਸੀ ਸ਼ੇਰਗਡ਼੍ਹ ਦੀ ਘਰ ਵਿਚ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਹੁਣ ਤੱਕ ਕੋਰੋਨਾ ਨਾਲ ਮ੍ਰਿਤਕਾਂ ਦੀ ਗਿਣਤੀ 308 ਹੋ ਗਈ ਹੈ।

ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ ’ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।

Bharat Thapa

This news is Content Editor Bharat Thapa