ਹੁਸ਼ਿਆਰਪੁਰ ਜ਼ਿਲ੍ਹੇ 'ਚ ਸਾਹਮਣੇ ਆਏ 5 ਹੋਰ ਕੋਰੋਨਾ ਪੀੜਤ ਮਰੀਜ਼

06/20/2020 1:43:26 AM

ਹੁਸ਼ਿਆਰਪੁਰ,(ਘੁੰਮਣ)- ਜ਼ਿਲੇ 'ਚ ਅੱਜ ਕੋਰੋਨਾ ਵਾਇਰਸ ਦੇ 5 ਨਵੇਂ ਪਾਜ਼ੇਟਿਵ ਮਰੀਜ਼ ਆਉਣ ਨਾਲ ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 156 ਤੱਕ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਅਨੁਸਾਰ 4 ਕੇਸ ਗੜ੍ਹਸ਼ੰਕਰ ਦੇ ਬਲਾਕ ਪੋਸੀ ਨਾਲ ਸਬੰਧਤ ਹਨ, ਜਦਕਿ 1 ਹੋਰ ਕੇਸ ਹਾਜੀਪੁਰ ਬਲਾਕ ਦਾ ਹੈ। ਇਨ੍ਹਾਂ 'ਚੋਂ 3 ਕੇਸ ਦੂਜੇ ਰਾਜਾਂ ਤੋਂ ਵਾਪਸ ਆਏ ਵਿਅਕਤੀਆਂ ਦੇ ਹਨ ਅਤੇ 2 ਮਾਮਲੀਆਂ 'ਚ ਇਹ ਲੋਕ ਪਹਿਲਾਂ ਤੋਂ ਹੀ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ ਸਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਸ਼ੱਕੀ ਮਰੀਜ਼ਾਂ ਦੇ 9437 ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 7814 ਦੀ ਰਿਪੋਰਟ ਨੈਗੇਟਿਵ ਆਈ ਹੈ। 1445 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ। ਹੁਣ ਤੱਕ 26 ਸੈਂਪਲ ਇਨਵੈਲਿਡ ਪਾਏ ਗਏ ਹਨ। ਜਦਕਿ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਜ਼ਿਲੇ 'ਚ 17 ਐਕਟਿਵ ਕੇਸ ਹਨ।
ਡਾ. ਜਸਬੀਰ ਸਿੰਘ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਕਰਨ । ਸੈਨੇਟਾਈਜ਼ਰ ਦਾ ਪ੍ਰਯੋਗ ਸੁਨਿਸ਼ਚਿਤ ਬਣਾਇਆ ਜਾਵੇ ਅਤੇ ਸਮਾਜਿਕ ਦੂਰੀ ਦਾ ਵੀ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਿਆ ਜਾ ਸਕੇ ।
 

Deepak Kumar

This news is Content Editor Deepak Kumar