ਸਰਕਾਰ ਵੱਲੋਂ ਹੁਕਮ ਜਾਰੀ ਹੋਣ ਤੋਂ ਬਾਅਦ ਵੀ ਬੰਦ ਨਜ਼ਰ ਆਇਆ ਹੁਸ਼ਿਆਰਪੁਰ ਕਾਲਜ

11/17/2020 3:50:11 PM

ਹੁਸ਼ਿਆਰਪੁਰ(ਅਮਰੀਕ ਕੁਮਾਰ): ਬੇਸ਼ੱਕ ਸਰਕਾਰ ਵੱਲੋਂ ਅੱਜ 16 ਨਵੰਬਰ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਪਰ ਹੁਕਮ ਜਾਰੀ ਕਰਨ ਦੇ ਬਾਵਜੂਦ ਵੀ ਹੁਸ਼ਿਆਰਪੁਰ ਦਾ ਸਰਕਾਰੀ ਕਾਲਜ ਬੰਦ ਹੀ ਨਜ਼ਰ ਆਇਆ।

PunjabKesari

ਇਸ ਸੰਬੰਧੀ ਜਦੋਂ ਕਾਲਜ ਦੀ ਵਾਈਸ ਪ੍ਰਿੰਸੀਪਲ ਯੋਗੇਸ਼ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਿਹਤ  ਵਿਭਾਗ ਦੀ ਟੀਮ ਵੱਲੋਂ ਕਾਲਜ ਅਧਿਆਪਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਅਤੇ ਜ਼ਿਆਦਾਤਰ ਅਧਿਆਪਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ। 

PunjabKesari
ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਚਾਰ ਦਿਨਾਂ ਤੱਕ ਕਾਲਜ ਨੂੰ ਪੂਰੀ ਤਰ੍ਹਾਂ ਨਾਲ ਚਾਲੂ ਕਰ ਦਿੱਤਾ ਜਾਵੇਗਾ ਤੇ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੀ ਕਾਲਜ ਪ੍ਰਸ਼ਾਸਨ ਵੱਲੋਂ ਇਨ ਬਿਨ ਪਾਲਣਾ ਕੀਤੀ ਜਾ ਰਹੀ ਹੈ।

PunjabKesari
ਉਨ੍ਹਾਂ ਕਿਹਾ ਕੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਦੇ ਮੁਤਾਬਕ ਹੀ  ਵਿਦਿਆਰਥੀਆਂ ਨੂੰ ਕਾਲਜ 'ਚ ਪੜ੍ਹਾਈ ਲਈ ਬੁਲਾਇਆ ਜਾਵੇਗਾ ਤੇ ਜੇਕਰ ਫਿਰ ਵੀ ਕੋਈ ਵਿਦਿਆਰਥੀ ਆਨਲਾਈਨ ਪੜ੍ਹਾਈ ਕਰਨ ਦੀ ਇੱਛਾ ਰੱਖਦਾ ਹੈ ਤਾਂ  ਇਸ ਦੇ ਲਈ ਵੀ ਕਾਲਜ ਪ੍ਰਸ਼ਾਸਨ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ।|


Aarti dhillon

Content Editor

Related News