ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਹੁਸ਼ਿਆਰਪੁਰ ਦੀ DC ਨੇ ਦਿੱਤੇ ਨਿਰਦੇਸ਼
Wednesday, Jan 08, 2025 - 12:08 PM (IST)
ਹੁਸ਼ਿਆਰਪੁਰ (ਘੁੰਮਣ)-76ਵੇਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੁਲਸ ਲਾਈਨ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੰਗਲਵਾਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਜ਼ਿਲ੍ਹਾ ਪ੍ਰਬੰਧਕੀ ਕੰਲਪੈਕਸ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਰੱਖੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਬੰਧਤ ਅਮਲੇ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਠੰਡ ਦੇ ਮੌਸਮ ਦੇ ਮੱਦੇਨਜ਼ਰ ਢੁੱਕਵੇਂ ਇੰਤਜ਼ਾਮ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਸਕੂਲੀ ਵਿਦਿਆਰਥੀਆਂ ਆਦਿ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਨੇ ਕਰ 'ਤਾ ਵੱਡਾ ਐਨਕਾਊਂਟਰ, ਤਾੜ-ਤਾੜ ਚੱਲੀਆਂ ਗੋਲ਼ੀਆਂ ਨਾਲ ਕੰਬਿਆ ਇਲਾਕਾ
ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਤੇ ਸੜਕਾਂ ਅਤੇ ਪੁਲਸ ਲਾਈਨ ਵਿਖੇ ਵੀ ਸਫ਼ਾਈ ਅਤੇ ਸਜਾਵਟ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਪੇਸ਼ ਕਰਦੀਆਂ ਵੱਖ-ਵੱਖ ਝਾਕੀਆਂ ਤਿਆਰ ਕਰਨ ਲਈ ਵੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਆਉਂਦੇ ਦਿਨਾਂ ਵਿਚ ਰਿਹਰਸਲ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਉਪਰੰਤ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਤੈਅ ਕੀਤੀ ਗਈ ਹੈ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਸਮਾਗਮ ਵਾਲੀ ਥਾਂ ’ਤੇ ਸਿਹਤ ਸੇਵਾਵਾਂ, ਫਾਇਰ ਬ੍ਰਿਗੇਡ, ਪੀਣ ਵਾਲੇ ਪਾਣੀ ਦੀ ਵਿਵਸਥਾ ਆਦਿ ਵੀ ਸੁਚੱਜੇ ਢੰਗ ਨਾਲ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ।
ਇਹ ਵੀ ਪੜ੍ਹੋ- ਜਲੰਧਰ 'ਚ 'ਆਪ' ਲਈ ਮੇਅਰ ਬਣਾਉਣਾ ਹੋਵੇਗਾ ਮੁਸ਼ਕਿਲ, ਜਾਣੋ ਕਿੱਥੇ ਫਸ ਸਕਦੈ ਪੇਚ
ਉਨ੍ਹਾਂ ਕਿਹਾ ਕਿ ਪਰੇਡ ਵਿਚ ਸ਼ਾਮਲ ਪੰਜਾਬ ਪੁਲਸ, ਐੱਨ. ਸੀ. ਸੀ., ਪੀ. ਆਰ. ਟੀ. ਸੀ., ਸਿਹਤ ਵਿਭਾਗ, ਸਿੱਖਿਆ, ਨਗਰ ਨਿਗਮ, ਖੇਤੀਬਾੜੀ ਵਿਭਾਗ, ਮਾਰਕਫੈੱਡ ਆਦਿ ਦੀਆਂ ਝਾਕੀਆਂ ਸ਼ਾਮਲ ਹੋਣਗੀਆਂ, ਜਿਨ੍ਹਾਂ ਲਈ ਸਬੰਧਤ ਵਿਭਾਗ ਸਮੇਂ ਸਿਰ ਪ੍ਰਬੰਧਾਂ ਨੂੰ ਮੁਕੰਮਲ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਤੋਂ ਇਲਾਵਾ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਕਿਸਾਨੀ ਸੰਘਰਸ਼ ਦਰਮਿਆਨ ਭਾਜਪਾ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e