ਹੁਸ਼ਿਆਰਪੁਰ ਜ਼ਿਲ੍ਹੇ ''ਚ 91 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

10/17/2020 1:07:35 AM

ਹੁਸ਼ਿਆਰਪੁਰ,(ਘੁੰਮਣ)-ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ ਸਿਹਤ ਵਿਭਾਗ ਨੂੰ ਪ੍ਰਾਪਤ ਹੋਈ 1285 ਸੈਪਲਾਂ ਦੀ ਰਿਪੋਰਟ ਤੋਂ ਬਾਅਦ ਪਾਜ਼ੇਟਿਵ ਮਰੀਜ਼ਾਂ ਦੇ 91 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲੇ 'ਚ ਕੁਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 5318 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1306 ਨਵੇਂ ਸੈਂਪਲ ਲੈਣ ਨਾਲ ਜ਼ਿਲ੍ਹੇ 'ਚ ਕੋਵਿਡ-19 ਦੇ ਹੁਣ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 132512 ਹੋ ਗਈ ਹੈ। ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 126610 ਸੈਂਪਲ ਨੈਗੇਟਿਵ, ਜਦਕਿ 1201 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ। 127 ਸੈਂਪਲ ਇਨਵੈਲਿਡ ਹਨ। ਜਦਕਿ ਐਕਟਿਵ ਕੇਸਾਂ ਦੀ ਗਿਣਤੀ 377 ਹੈ। ਇਸ ਤੋਂ ਇਲਾਵਾ ਠੀਕ ਹੋ ਕੇ ਘਰਾਂ ਨੂੰ ਗਏ ਮਰੀਜ਼ਾਂ ਦੀ ਗਿਣਤੀ 4749 ਹੈ।

ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹੇ 'ਚ 91 ਪਾਜ਼ੇਟਿਵ ਕੇਸ ਨਵੇਂ ਆਏ ਹਨ, ਜਿਨ੍ਹਾਂ 'ਚੋਂ 12 ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਹਨ, ਜਦਕਿ 81 ਕੇਸ ਜ਼ਿਲ੍ਹੇ ਦੇ ਹੋਰ ਸਿਹਤ ਕੇਦਰਾਂ ਤੋਂ ਹਨ। ਕੋਰੋਨਾ ਪਾਜ਼ੇਟਿਵ 2 ਵਿਅਕਤੀਆਂ ਦੀ ਮੌਤ ਜਿਸ ਵਿਚ 79 ਸਾਲਾ ਔਰਤ ਵਾਸੀ ਗੜ੍ਹਦੀਵਾਲਾ ਦੀਪ ਹਸਪਤਾਲ ਲੁਧਿਆਣਾ ਅਤੇ 45 ਸਾਲਾ ਵਿਅਕਤੀ ਵਾਸੀ ਮੱਲ ਮਜਾਰਾ ਦੀ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਮੌਤ ਹੋ ਗਈ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦੀ ਗਿਣਤੀ 192 ਹੋ ਗਈ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਬੀਮਾਰੀ ਦਾ ਜਲਦ ਪਤਾ ਲੱਗਣ 'ਤੇ ਇਸਨੂੰ ਕੰਟਰੋਲ ਕੀਤਾ ਜਾ ਸਕੇ।

 


Deepak Kumar

Content Editor

Related News