''ਹੁਸ਼ਿਆਰਪੁਰ ਜ਼ਿਲ੍ਹੇ ''ਚ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤੇ ਪੋਸ਼ਣ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਜਾਣ ਤੇਜ਼''

Tuesday, Oct 27, 2020 - 11:16 PM (IST)

''ਹੁਸ਼ਿਆਰਪੁਰ ਜ਼ਿਲ੍ਹੇ ''ਚ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤੇ ਪੋਸ਼ਣ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਜਾਣ ਤੇਜ਼''

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਜ਼ਿਲ੍ਹੇ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਅਤੇ ਪੋਸ਼ਣ ਮੁਹਿੰਮ ਤਹਿਤ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਆਉਣ ਵਾਲੇ ਦਿਨਾਂ 'ਚ ਕੀਤੇ ਜਾਣ ਵਾਲੇ ਕਾਰਜਾਂ 'ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਬੱਚੀਆਂ ਨੂੰ ਪੌਸ਼ਟਿਕ ਖੁਰਾਕ ਮਿਲਣਾ ਉਨ੍ਹਾਂ ਦਾ ਅਧਿਕਾਰ ਹੈ, ਇਸ ਲਈ ਸਿਹਤ, ਸਿੱਖਿਆ ਅਤੇ ਬਾਲ ਵਿਕਾਸ ਵਿਭਾਗ ਅਤੇ ਜਲ ਸਪਲਾਈ ਵਿਭਾਗ ਨੂੰ ਮਿਲ ਕੇ ਸੰਯੁਕਤ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਹਰ ਵਿਅਕਤੀ ਨੂੰ ਪੌਸ਼ਟਿਕ ਅਤੇ ਸਹੀ ਤੱਤਾਂ ਵਾਲੀ ਸਾਫ ਸੁਥਰੀ ਖੁਰਾਕ ਪ੍ਰਾਪਤ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਵੀ ਵਿਭਾਗ ਵਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਪ੍ਰਚਾਰਿਤ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੋਵਿਡ-19 ਦੇ ਦੌਰ 'ਚ ਆਂਗਣਵਾੜੀ ਵਰਕਰ ਕਮਿਊਨਿਟੀ ਬੂਸਟ ਕਰਨ ਵਾਲੇ ਖਾਣ-ਪੀਣ ਦੀਆਂ ਵਸਤਾਂ ਸਬੰਧੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 202 ਨਵਜੰਮੀਆਂ ਬੱਚੀਆਂ ਦੇ ਨਾਮ 'ਤੇ ਨੇਮ ਪਲੇਟਾਂ ਉਨ੍ਹਾਂ ਦੇ ਘਰਾਂ ਬਾਹਰ ਲਗਾਈਆਂ ਗਈਆਂ ਹਨ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਦੇ ਲੋਗੋ ਵਾਲੇ 600 ਬੈਗ ਆਂਗਣਵਾੜੀ ਵਰਕਰਾਂ ਨੂੰ ਵੰਡੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਪੁਲਸ 'ਚ ਮੈਰਿਟ ਦੇ ਆਧਾਰ 'ਤੇ ਸੇਵਾ ਨਿਭਾਅ ਰਹੀਆਂ 17 ਲੜਕੀਆਂ ਨੂੰ ਵੀ ਸਰਟੀਫਿਕੇਟ ਅਤੇ ਮੂਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ 'ਤੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਰੇਸ਼ ਕੁਮਾਰ, ਡੀ. ਡੀ. ਐਫ. ਪੀਊਸ਼ ਗੋਇਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਸੁਪਰਡੈਂਟ ਹੋਮਜ਼ ਵੀ ਹਾਜ਼ਰ ਸਨ।
 


author

Deepak Kumar

Content Editor

Related News