ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦੇ 22 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

12/18/2020 1:22:12 AM

ਹੁਸ਼ਿਆਰਪੁਰ,(ਘੁੰਮਣ)-ਜ਼ਿਲ੍ਹੇ ’ਚ ਅੱਜ 1318 ਸੈਂਪਲਾਂ ਦੀ ਰਿਪੋਰਟ ਮਿਲਣ ਨਾਲ 22 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ 7 ਕੇਸ ਹੁਸ਼ਿਆਰਪੁਰ ਸ਼ਹਿਰੀ ਖੇਤਰ ਨਾਲ ਸਬੰਧਿਤ ਹਨ, ਜਦਕਿ 15 ਕੇਸ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਸੰਸਥਾਵਾਂ ਦੇ ਹਨ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਨਾਲ ਜ਼ਿਲ੍ਹੇ ’ਚ ਤਿੰਨ ਮੌਤਾਂ, ਜਿਨ੍ਹਾਂ ’ਚ ਇਕ 85 ਸਾਲਾ ਵਿਅਕਤੀ ਵਾਸੀ ਜਲੋਵਾਲ ਖਨੂਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ, 48 ਸਾਲਾ ਔਰਤ ਬਸਤੀ ਬੀਣੇਵਾਲ ਦੀ ਮੌਤ ਪੀ. ਜੀ. ਆਈ. ਚੰਡੀਗਡ਼੍ਹ ਅਤੇ 49 ਸਾਲਾ ਵਿਅਕਤੀ ਵਾਸੀ ਅਸਲਾਮਾਬਾਦ ਦੀ ਮੌਤ ਹੋਮ ਆਈਸੋਲੇਸ਼ਨ ਵਿਚ ਹੋਈ। ਜਿਸ ਤੋਂ ਬਾਅਦ ਹੁਣ ਤੱਕ 287 ਵਿਅਕਤੀ ਕੋਰੋਨਾ ਨਾਲ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਸ਼ੱਕੀ ਲੱਛਣਾਂ ਵਾਲੇ ਅਤੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ ਅੱਜ 1349 ਵਿਅਕਤੀਆਂ ਦੇ ਸੈਂਪਲ ਲਏ ਗਏ ਅਤੇ ਹੁਣ ਤੱਕ ਸ਼ੱਕੀ ਲੱਛਣਾਂ ਵਾਲੇ 2,18,434 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ ਤੇ ਹੁਣ ਤੱਕ 7428 ਪਾਜ਼ੇਟਿਵ ਕੇਸ ਜਦਕਿ 2,10,391 ਸੈਂਪਲ ਨੈਗੇਟਿਵ ਪਾਏ ਗਏ ਹਨ। 2107 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ ਤੇ 6999 ਵਿਅਕਤੀ ਇਸ ਬੀਮਾਰੀ ਤੋਂ ਨਿਜਾਤ ਪਾ ਚੁੱਕੇ ਹਨ ਜਦਕਿ 142 ਐਕਟਿਵ ਕੇਸ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਤੇ ਪ੍ਰਸ਼ਾਸਨ ਵੱਲੋਂ ਕੋਵਿਡ-19 ਪ੍ਰਤੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।


 


Deepak Kumar

Content Editor

Related News