ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਨਾਲ 4 ਹੋਰ ਮੌਤਾਂ

12/10/2020 9:16:01 PM

ਹੁਸ਼ਿਆਰਪੁਰ, (ਘੁੰਮਣ)-ਜ਼ਿਲ੍ਹੇ 'ਚ ਕੋਰੋਨਾ ਨਾਲ 4 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿਚ 62 ਸਾਲਾ ਵਿਅਕਤੀ ਵਾਸੀ ਸਰੋਆ (ਮੁਕੇਰੀਆਂ) ਦੀ ਮੌਤ ਸਿਵਲ ਹਸਪਤਾਲ ਦਸੂਹਾ, 77 ਸਾਲਾ ਵਿਅਕਤੀ ਵਾਸੀ ਤਿਹਾਰਾ ਪੱਸੀ ਕੰਡੀ ਦੀ ਮੌਤ ਮਾਨ ਮੈਡੀਸਿਟੀ ਜਲੰਧਰ, 62 ਸਾਲਾ ਵਿਅਕਤੀ ਵਾਸੀ ਗੌਤਮ ਨਗਰ ਹੁਸ਼ਿਆਰਪੁਰ ਦੀ ਮੌਤ ਸ੍ਰੀਮਾਨ ਹਸਪਤਾਲ ਜਲੰਧਰ ਅਤੇ 65 ਸਾਲਾ ਔਰਤ ਵਾਸੀ ਤਲਵੰਡੀ ਡੱਡੀਆਂ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ ਹੋ ਜਾਣ ਨਾਲ ਮ੍ਰਿਤਕਾਂ ਦੀ ਕੁੱਲ ਸੰਖਿਆ 276 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1573 ਨਵੇਂ ਸੈਂਪਲ ਲੈਣ ਨਾਲ ਅਤੇ 851 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ 'ਤੇ ਪਾਜ਼ੇਟਿਵ ਮਰੀਜ਼ਾਂ ਦੇ 16 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਵਿਚ 7 ਕੇਸ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ ਹਨ, ਜਦਕਿ 9 ਜ਼ਿਲੇ ਦੇ ਹੋਰ ਸਿਹਤ ਕੇਂਦਰਾਂ ਤੋਂ ਪਾਜ਼ੇਟਵ ਮਰੀਜ਼ ਹਨ। ਜਿਸ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 7277 ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 2,09,307 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 2,00,894 ਸੈਂਪਲ ਨੈਗੇਟਿਵ, ਜਦਕਿ 2573 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਇਸ ਤੋਂ ਇਲਾਵਾ 149 ਸੈਂਪਲ ਇਨਵੈਲਿਡ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 203 ਹੈ। ਜਦਕਿ 6798 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਤੇ ਪ੍ਰਸ਼ਾਸਨ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ।

 


Deepak Kumar

Content Editor

Related News