ਹੁਸ਼ਿਆਰਪੁਰ ਜ਼ਿਲ੍ਹੇ ’ਚ 7 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
Wednesday, Dec 30, 2020 - 01:18 AM (IST)
ਹੁਸ਼ਿਆਰਪੁਰ, (ਘੁੰਮਣ)-ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1227 ਨਵੇਂ ਸੈਂਪਲ ਲਏ ਗਏ ਅਤੇ ਕੋਵਿਡ-19 ਸਬੰਧੀ 722 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ 7 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 7703 ਹੋ ਗਈ ਹੈ। ਜ਼ਿਲੇ ਵਿਚ ਕੋਵਿਡ-19 ਦੇ ਹੁਣ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 2,31,927 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 2,23,655 ਸੈਂਪਲ ਨੈਗੇਟਿਵ, ਜਦਕਿ 2166 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 149 ਸੈਂਪਲ ਇਨਵੈਲਿਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 308 ਹੈ। ਐਕਟਿਵ ਕੇਸਾਂ ਦੀ ਗਿਣਤੀ 130 ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 7265 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜ਼ਿਲੇ ’ਚ ਨਵੇਂ ਆਏ 7 ਕੇਸਾਂ ’ਚ 4 ਹੁਸ਼ਿਆਰਪੁਰ ਸ਼ਹਿਰੀ ਅਤੇ 3 ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਪਾਜ਼ੇਟਿਵ ਮਰੀਜ਼ ਹਨ। ਉਨ੍ਹਾਂ ਸਿਹਤ ਐਡਵਾਈਜ਼ਰੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੂੰਹ ’ਤੇ ਮਾਸਕ, ਹੱਥਾਂ ਦੀ ਸਫ਼ਾਈ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਯਕੀਨੀ ਬਨਾਉਣ ਤਾਂ ਜੋ ਇਸ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।