ਹੁਸ਼ਿਆਰਪੁਰ ਜ਼ਿਲ੍ਹੇ ''ਚ ਮੰਤਰੀ ਸ਼ਾਮ ਅਰੋੜਾ ਲਹਿਰਾਉਣਗੇ ਤਿਰੰਗਾ, DC ਤੇ SSP ਨੇ ਲਿਆ ਜਾਇਜ਼ਾ

Friday, Aug 14, 2020 - 10:22 PM (IST)

ਹੁਸ਼ਿਆਰਪੁਰ ਜ਼ਿਲ੍ਹੇ ''ਚ ਮੰਤਰੀ ਸ਼ਾਮ ਅਰੋੜਾ ਲਹਿਰਾਉਣਗੇ ਤਿਰੰਗਾ, DC ਤੇ SSP ਨੇ ਲਿਆ ਜਾਇਜ਼ਾ

ਹੁਸ਼ਿਆਰਪੁਰ: 15 ਅਗਸਤ ਨੂੰ ਮਨਾਏ ਜਾਣ ਵਾਲੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਸ ਲਾਈਨ ਗਰਾਉਂਡ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਤਿਰੰਗਾ ਲਹਿਰਾਉਣਗੇ। ਇਸ ਸਮਾਗਮ ਸਬੰਧੀ ਅੰਤਿਮ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਵਾਰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਤੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਾਗਮ ਨੂੰ ਸੰਖੇਪ ਰੱਖਿਆ ਗਿਆ ਹੈ। ਅੰਤਿਮ ਰਿਹਰਸਲ ਦੌਰਾਨ ਤਿਰੰਗਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਨਵਜੋਤ ਸਿੰਘ ਮਾਹਲ ਨਾਲ ਲੋੜੀਂਦੇ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਤਾਕੀਦ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਸਕੂਲੀ ਬੱਚਿਆਂ ਦੇ ਪੀ.ਟੀ ਸ਼ੋਅ, ਸਭਿਆਚਾਕ ਸਰਗਰਮੀਆਂ ਆਦਿ ਦੀ ਪੇਸ਼ਕਾਰੀ ਨਹੀਂ ਹੋਵੇਗੀ।
ਉਪਰੰਤ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਪੁਲਸ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਸ਼ਿੱਦਤ ਨਾਲ ਨਿਭਾਉਣ ਦਾ ਸੱਦਾ ਦੇਣ ਦੇ ਨਾਲ-ਨਾਲ ਮੌਜੂਦਾ ਕੋਰੋਨਾ ਸੰਕਟ ਤੋਂ ਸੁਚੇਤ ਰਹਿਣ ਲਈ ਵੀ ਆਖਿਆ।

 


author

Deepak Kumar

Content Editor

Related News